ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਦੇ ਸੀਨੀਅਰ ਵਿੰਗ ਵੱਲੋਂ ਵਿਸਾਖੀ ਦੇ ਮੌਕੇ ਤੇ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਗਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ। ਸਕੂਲ ਦੇ ਮੈਂਬਰ ਇੰਚਾਰਜ ਸz. ਨਵਪ੍ਰੀਤ ਸਿੰਘ ਸਾਹਣੀ ਨੇ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ। ‘ਅੱਜ ਕੌਣ ਪ੍ਰਾਹੁਣਾ ਆਇਆ ਨੀ’ ਸੁਆਗਤੀ ਗੀਤ ਰਾਹੀਂ ਮੁੱਖ ਮਹਿਮਾਨ ਅਤੇ ਆਏ ਹੋਏ ਬਾਕੀ ਮਹਿਮਾਨਾਂ ਦਾ ਸੁਆਗਤ ਕੀਤਾ ਗਿਆ। ਵਿਦਿਆਰਥੀਆਂ ਦੁਆਰਾ ਪੇਸ਼ ਕੀਤਾ ਗਏ ਰੰਗਾਰੰਗ ਪ੍ਰੋਗਰਾਮ ਨੇ ਖੂਬ ਰੰਗ ਬੰਨ੍ਹਿਆ। ਵਿਦਿਆਰਥੀਆਂ ਦੁਆਰਾ ਸਿੱਖੀ ਦੀ ਸ਼ਾਨ ਗੱਤਕਾ ਵੀ ਪੇਸ਼ ਕੀਤਾ ਗਿਆ। ਵਿਸਾਖੀ ਦੇ ਮੇਲੇ ਦੀ ਸ਼ਾਨ ਉਭੰਗੜੇ ਨੇ ਹਾਲ ਵਿੱਚ ਮੌਜੂਦ ਸਾਰੇ ਦਰਸ਼ਕ ਝੂਮਣ ਲਾ ਦਿੱਤੇ। ਇਸ ਦੌਰਾਨ ਸੱਤਵੀਂ, ਅੱਠਵੀਂ ਅਤੇ ਗਿਆਰਵੀਂ ਜਮਾਤ ਦੇ ਉਹਨਾਂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ ਜਿਨ੍ਹਾਂ ਨੇ ਜਮਾਤ ਵਿੱਚ ਉੱਚਤਮ ਗਰੇਡ ਹਾਸਲ ਕੀਤੇ ਸਨ ।
ਮੁੱਖ ਮਹਿਮਾਨ ਸz. ਚਰਨਜੀਤ ਸਿੰਘ ਚੱਢਾ, ਮੀਤ ਪ੍ਰਧਾਨ ਸz. ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਸz. ਨਿਰਮਲ ਸਿੰਘ, ਸz. ਸੰਤੋਖ ਸਿੰਘ ਸੇਠੀ, ਸz. ਪ੍ਰਿਤਪਾਲ ਸਿੰਘ ਸੇਠੀ, ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ, ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਹੋਰ ਅਹੁਦੇਦਾਰਾਂ ਵੱਲੋਂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ । ਮੁੱਖ ਮਹਿਮਾਨ ਸ. ਚਰਨਜੀਤ ਸਿੰਘ ਚੱਢਾ ਨੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ। ਉਨ੍ਹਾਂ ਆਪਣੀਆ ਸੰਸਥਾਵਾਂ ਦੁਆਰਾ ਗੁਰਸਿੱਖੀ ਲਈ ਕੀਤੇ ਜਾ ਰਹੇ ਉਪਰਾਲਿਆਂ ਤੇ ਰੌਸ਼ਨੀ ਪਾਈ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਪ੍ਰਬੰਧਕੀ ਕਮੇਟੀ ਵੱਲੋਂ ਮੁੱਖ ਮਹਿਮਾਨ ਸz. ਚਰਨਜੀਤ ਸਿੰਘ ਚੱਢਾ ਨੂੰ ਵੀ ਸਨਮਾਨਿਤ ਕੀਤਾ ਗਿਆ। ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਜੀ ਨੇ ਆਏ ਹੋਏ ਮਹਿਮਾਨਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਤੋਂ ਸz. ਜਸਵਿੰਦਰ ਸਿੰਘ ਐਡਵੋਕੇਟ, ਸz. ਹਰਜੀਤ ਸਿੰਘ ਚੱਢਾ, ਸz. ਰਣਬੀਰ ਸਿੰਘ ਚੋਪੜਾ, ਸz. ਮਨਜੀਤ ਸਿੰਘ ਮੰਜਲ, ਸz. ਕੁਲਜੀਤ ਸਿੰਘ ਸਾਹਣੀ, ਸz. ਨਿਰੰਜਨ ਸਿੰਘ, ਸz. ਨਵਤੇਜ ਸਿੰਘ, ਡਾ: ਸ਼੍ਰੀਮਤੀ ਅਮਰਪਾਲੀ, ਸ਼੍ਰੀਮਤੀ ਅਸਮਿਤਾ ਸਿੰਘ ਫਰੀਡਮ, ਸ਼੍ਰੀਮਤੀ ਜਸਪਾਲ ਕੌਰ, ਡਾ: ਐਚ.ਐਸ. ਸੰਧੂ, ਸz. ਅਜੀਤ ਸਿੰਘ, ਸਕੂਲ ਦੀਆਂ ਮੁੱਖ ਅਧਿਆਪਕਾਵਾਂ ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਨਿਸ਼ਚਿੰਤ ਕਾਹਲੋਂ, ਸੁਪਰਵਾਈਜ਼ਰ ਸ਼੍ਰੀਮਤੀ ਮੰਜੂ, ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਹੋਏ। ਪ੍ਰੋਗਰਾਮ ਦੇ ਵਧੀਆ ਸੰਚਾਲਨ ਲਈ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੂੰ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media