Tuesday, March 17, 2026

ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਮਨਾਉਣ ਸਬੰਧੀ ਪ੍ਰਚਾਰਕਾਂ, ਢਾਡੀਆਂ ਤੇ ਕਵੀਸ਼ਰਾਂ ਨਾਲ ਵਿਸ਼ੇਸ਼ ਇਕੱਤਰਤਾ

PPN1504201608ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ)- ਸਿੱਖ ਕੌਮ ਦੇ ਮਹਾਨ, ਸੂਰਬੀਰ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣ ਸਬੰਧੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕਾਂ, ਢਾਡੀਆਂ ਤੇ ਕਵੀਸ਼ਰਾਂ ਨਾਲ ਇਕ ਵਿਸ਼ੇਸ਼ ਇਕੱਤਰਤਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੀ ਗਈ। ਇਕੱਤਰਤਾ ਸਮੇਂ ਸੰਬੋਧਨ ਕਰਦਿਆਂ ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸਾਡੇ ਲਈ ਬਹੁਤ ਹੀ ਖੁਸ਼ਕਿਸਮਤ ਵਾਲੀ ਗੱਲ ਹੈ ਕਿ ਅਸੀਂ ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਵੱਡੇ ਪੱਧਰ ‘ਤੇ ਮਨਾਉਣ ਜਾ ਰਹੇ ਹਾਂ।ਉਨ੍ਹਾਂ ਕਿਹਾ ਕਿ ਧਰਮ ਵਿੱਚ ਦੋ ਅਹਿਮ ਗੱਲਾਂ ਹਨ ਇਕ ਇਤਿਹਾਸ ਤੇ ਦੂਜਾ ਸਿਧਾਂਤ।ਉਨ੍ਹਾਂ ਕਿਹਾ ਕਿ ਸਿਧਾਂਤ ‘ਤੇ ਇਤਿਹਾਸ ਭਾਰੂ ਨਹੀਂ ਹੋਣਾ ਚਾਹੀਦਾ ਇਸ ਲਈ ਸਾਨੂੰ ਸਾਰਿਆਂ ਨੂੰ ਗੁਰਬਾਣੀ ਨਾਲ ਜੁੜਨਾ ਚਾਹੀਦਾ ਹੈ।ਉਨ੍ਹਾਂ ਇਕੱਤਰਤਾ ਵਿੱਚ ਹਾਜ਼ਰ ਪ੍ਰਚਾਰਕਾਂ, ਢਾਡੀਆਂ ਤੇ ਕਵੀਸ਼ਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਆਪਣੇ ਇਤਿਹਾਸ ਬਾਰੇ ਪੂਰਨ ਗਿਆਨ ਹੋਣਾ ਚਾਹੀਦਾ ਹੈ ਤਾਂ ਕਿ ਸੰਗਤਾਂ ਵਿੱਚ ਪ੍ਰਚਾਰ ਕਰਨ ਸਮੇਂ ਕਿਸੇ ਕਿਸਮ ਦੀ ਕੋਈ ਦੁਵਿਧਾ ਨਾ ਰਹੇ।ਉਨ੍ਹਾਂ ਪ੍ਰਚਾਰਕਾਂ, ਢਾਡੀਆਂ ਤੇ ਕਵੀਸ਼ਰਾਂ ਨੂੰ ਸੋਸ਼ਲ ਮੀਡੀਆ ਦੀ ਵਰਤੋਂ ਰਾਹੀਂ ਸ਼ੋ੍ਰਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਤੱਕ ਪਹੁੰਚਾਇਆ ਲਈ ਵੀ ਕਿਹਾ।ਉਨ੍ਹਾਂ ਇਕੱਤਰਤਾ ਸਮੇਂ ਪ੍ਰਚਾਰਕਾਂ, ਢਾਡੀਆਂ ਤੇ ਕਵੀਸ਼ਰਾਂ ਵੱਲੋਂ ਦਿੱਤੇ ਗਏ ਕੀਮਤੀ ਸੁਝਾਵਾਂ ਨੂੰ ਵੀ ਗੌਰ ਨਾਲ ਸੁਣਿਆ ਤੇ ਇਨ੍ਹਾਂ ਨੂੰ ਅਮਲੀ ਜਾਮਾ ਪਹਿਨਾਉਣ ਦਾ ਭਰੋਸਾ ਦਿੱਤਾ।ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਸਮੇਂ ਉਨ੍ਹਾਂ ਦੇ ਜੀਵਨ ‘ਤੇ ਰੌਸ਼ਨੀ ਪਾਉਂਦਾ ਟਰੈਕਟ ਤਿੰਨ ਭਾਸ਼ਾਵਾਂ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਵਿੱਚ ਸੰਗਤਾਂ ਨੂੰ ਵੰਡਿਆ ਜਾਵੇਗਾ।
ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਕ ਵਿਸ਼ੇਸ਼ ਮਾਰਚ ਦੇ ਰੂਟ ਬਾਰੇ ਜਾਣਕਾਰੀ ਦਿੰਦਿਆ ਉਨ੍ਹਾਂ ਕਿਹਾ ਕਿ 20 ਮਈ 2016 ਨੂੰ ਇਹ ਮਾਰਚ ਗੁਰਦੁਆਰਾ ਗੜ੍ਹੀ ਗੁਰਦਾਸ ਨੰਗਲ ਤੋਂ ਸ਼ੁਰੂ ਹੋਵੇਗਾ ਜੋ ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਵਿਖੇ ਰਾਤ ਨੂੰ ਵਿਸ਼ਰਾਮ ਕਰੇਗਾ, 21 ਮਈ ਨੂੰ ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਤੋਂ ਰਵਾਨਾ ਹੋ ਕੇ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ (ਤਰਨ ਤਾਰਨ) ਵਿਖੇ ਪੁੱਜੇਗਾ ਜਿਥੋਂ 22 ਮਈ ਨੂੰ ਚੱਲ ਕੇ ਸ੍ਰੀ ਬੀੜ ਸਾਹਿਬ ਸੁਲਤਾਨਪੁਰ ਲੋਧੀ (ਕਪੂਰਥਲਾ) ਵਿਖੇ ਰਾਤ ਨੂੰ ਵਿਸ਼ਰਾਮ ਕਰੇਗਾ।23 ਮਈ ਨੂੰ ਇਹ ਸ਼ਹੀਦੀ ਮਾਰਚ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਪਾਤਸ਼ਾਹੀ ਪੰਜਵੀਂ ਮਊ ਸਾਹਿਬ (ਜਲੰਧਰ) ਵਿਖੇ ਰਾਤ ਨੂੰ ਵਿਸ਼ਰਾਮ ਕਰੇਗਾ ਜਿਥੋਂ 24 ਮਈ ਰਾਤ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਸਰਹੰਦ ਪੁੱਜੇਗਾ।ਉਨ੍ਹਾਂ ਦੱਸਿਆ ਕਿ 25 ਮਈ ਨੂੰ ਇਹ ਸ਼ਹੀਦੀ ਮਾਰਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਰਵਾਨਾ ਹੋ ਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ (ਹਰਿਆਣਾ) ਵਿਖੇ ਰਾਤ ਨੂੰ ਵਿਸ਼ਰਾਮ ਕਰੇਗਾ। 26 ਮਈ ਨੂੰ ਇਹ ਸ਼ਹੀਦੀ ਮਾਰਚ ਕਰਨਾਲ (ਹਰਿਆਣਾ) ਵਿਖੇ ਰਾਤ ਨੂੰ ਰੁਕੇਗਾ, 27 ਮਈ ਨੂੰ ਕਰਨਾਲ ਤੋਂ ਚੱਲ ਕੇ ਸੋਨੀਪਤ (ਹਰਿਆਣਾ) ਵਿਖੇ ਰਾਤ ਨੂੰ ਠਹਿਰੇਗਾ।28 ਮਈ ਨੂੰ ਸੋਨੀਪਤ ਤੋਂ ਗੁਰਦੁਆਰਾ ਮਜਨੂੰ ਟਿੱਲਾ (ਦਿੱਲੀ) ਵਿਖੇ ਰਾਤ ਨੂੰ ਵਿਸ਼ਰਾਮ ਕਰਨ ਉਪਰੰਤ 29 ਮਈ ਨੂੰ ਇਹ ਸ਼ਹੀਦੀ ਮਾਰਚ ਗੁਰਦੁਆਰਾ ਮਹਿਰੌਲੀ (ਦਿੱਲੀ) ਵਿਖੇ ਸੰਪੰਨ ਹੋਵੇਗਾ।ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਹੋਣ ਵਾਲੇ ਅਗਲੇਰੇ ਸਮਾਗਮਾਂ ਬਾਰੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਖੁਦ ਜਾਣਕਾਰੀ ਦੇਣਗੇ।ਇਨ੍ਹਾਂ ਤੋਂ ਇਲਾਵਾ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਤੇ ਸ. ਸਤਬੀਰ ਸਿੰਘ ਓ ਐਸ ਡੀ ਧਰਮ ਪ੍ਰਚਾਰ ਕਮੇਟੀ ਨੇ ਵੀ ਆਪਣੇ ਵਿਚਾਰ ਰੱਖੇ।ਇਸ ਸਮੇਂ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ਨੇ ਨਿਭਾਈ। ਇਸ ਮੌਕੇ ਸ. ਜਗਜੀਤ ਸਿੰਘ, ਸ. ਚਾਨਣ ਸਿੰਘ ਤੇ ਸ. ਸਿਮਰਜੀਤ ਸਿੰਘ ਮੀਤ ਸਕੱਤਰ, ਸ. ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ ਧਰਮ ਪ੍ਰਚਾਰ ਕਮੇਟੀ, ਸ.ਕ੍ਰਿਪਾਲ ਸਿੰਘ ਚੌਹਾਨ ਇੰਚਾਰਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ਬਠਿੰਡਾ, ਸ. ਸੁਰਿੰਦਰਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਦਿੱਲੀ, ਸ. ਮਨਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ ਹਰਿਆਣਾ ਤੇ ਵੱਡੀ ਗਿਣਤੀ ਵਿੱਚ ਪ੍ਰਚਾਰਕ, ਢਾਡੀ ਤੇ ਕਵੀਸ਼ਰ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply