Sunday, March 22, 2026

ਬੱਚੇ ਦੇ ਜਨਮ ਦਿਨ ‘ਤੇ ਧਾਰਮਿਕ ਸਮਾਗਮ ਆਯੋਜਿਤ

PPN1604201602
ਬਠਿੰਡਾ, 16 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਇਸ ਹਫ਼ਤਾਵਾਰੀ ਦੇ ਸਮਾਗਮ ਤੋਂ ਇਲਾਵਾ ਬੱਚੇ ਐਵੀਨੂਰ ਬਰਾੜ ਪੁੱਤਰੀ ਮਨਜਿੰਦਰ ਸਿੰਘ ਦੀ ਖੁਸ਼ੀ ਵਿਚ ਚਰਨਜੀਤ ਕੌਰ ਏ. ਐਸ. ਆਈ., ਸੁਖਵਿੰਦਰ ਸਿੰਘ ਪੁੰਤਰ ਮੇਜਰ ਸਿੰਘ ਵਾਸੀ ਕਿਲੀ ਨਿਹਾਲ ਸਿੰਘ ਵੇਲੇ ਦੇ ਗ੍ਰਹਿ ਵਿਖੇ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਨ ਤੋਂ ਬਾਅਦ ਭਾਈ ਗੁਰਦਰਸਨ ਸਿੰਘ ਵਲੋਂ ਕੀਰਤਨ ਅਤੇ ਕਥਾ ਵਿਚਾਰ ਕਰਨ ਉਪਰੰਤ ਅਰਦਾਸ ਭਾਈ ਰਾਕੇਸ਼ ਸਿੰਘ ਵਲੋਂ ਕੀਤੀ ਗਈ। ਭਾਈ ਦਿਲਬਾਗ ਸਿੰਘ ਵਲੋਂ ਹੁਕਮਨਾਮਾ ਲਿਆ ਗਿਆ। ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ”ਕੇਸ ਗੁਰੂ ਦੀ ਮੋਹਰ” ਦਾ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਤ ਕੀਤਾ ਗਿਆ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply