
ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਦੇ ਅੱਜ ਸਕੂਲ ਦੇ ਮੈਨੇਜਰ ਸz. ਹਰਮਿੰਦਰ ਸਿੰਘ ਅਤੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਜੀ ਦੀ ਅਗਵਾਈ ਵਿੱਚ ਸਮੂਹ ਸਟਾਫ ਮੈਂਬਰਾਂ ਵੱਲੋਂ ਭਾਰਤ ਦੇ ਸਵਿੰਧਾਨ ਰਚਇਤਾ ਡਾ: ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਉਨ੍ਹਾਂ ਦੱਸਿਆ ਕਿ ਕਿਵੇਂ ਡਾ: ਭੀਮ ਰਾਓ ਅੰਬੇਦਕਰ ਜੀ ਇੱਕ ਗਰੀਬ ਪਰਿਵਾਰ ਵਿਵਿੱਚ ਜਨਮ ਲੈਣ ਦੇ ਬਾਵਜੂਦ ਇੰਨ੍ਹਾ ਲਗਨ ਨਾਲ ਪੜੇ, ਰਾਜ ਸਭਾ ਦੇ ਮੈਂਬਰ ਬਣੇ ਅਤੇ ਬਾਅਦ ਵਿੱਚ ਉਨ੍ਹਾਂ ਭਾਰਤ ਦਾ ਸਵਿੰਧਾਨ ਲਿਖਣ ਦਾ ਮਹਾਨ ਕੰਮ ਕੀਤਾ।ਉਨ੍ਹਾਂ ਸਮੂਹ ਸਟਾਫ ਨੂੰ ਡਾ: ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਪੜ੍ਹਨ ਅਤੇ ਜੀਵਨ ਵਿੱਚ ਉੱਚਾ ਉੱਠਣ ਲਈ ਪ੍ਰੇਰਿਤ ਕੀਤਾ।ਇਸ ਪ੍ਰੋਗਰਾਮ ਵਿਵਿੱਚ 120 ਸਟਾਫ ਮੈਂਬਰ ਨੇ ਭਾਗ ਲਿਆ।ਪ੍ਰੋਗਰਾਮ ਦੌਰਾਨ ਉਨ੍ਹਾਂ ਲਈ ਚਾਹੁਪਾਣੀ ਦਾ ਵੀ ਇੰਤਜ਼ਾਮ ਕੀਤਾ ਗਿਆ ।
Punjab Post Daily Online Newspaper & Print Media