
ਅੰਮ੍ਰਿਤਸਰ, 16 ਅਪ੍ਰੈਲ (ਗੁਰਪ੍ਰੀਤ ਸਿੰਘ) – ਮੈਂਬਰ ਸ਼ੋ੍ਰਮਣੀ ਕਮੇਟੀ ਮਗਵਿੰਦਰ ਸਿੰਘ ਖਾਪੜਖੇੜੀ ਦੀ ਅਗਵਾਈ ਵਿੱਚ ਵੇਈਂਪੁਈ, ਖਾਪੜਖੇੜੀ, ਕੋਹਾਲਾ ਤੇ ਚੌਗਾਵਾਂ ਦੀਆਂ ਸੰਗਤਾਂ ਨੇ ਵਿਸਾਖੀ ਦੇ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਦੇਸੀ ਘਿਉ ਦੀਆਂ ਜਲੇਬੀਆਂ ਤੇ ਪਕੌੜਿਆਂ ਦਾ ਲੰਗਰ ਲਗਾਇਆ।ਲੰਗਰ ਸੇਵਾ ਦੀ ਸ਼ੁਰੂਆਤ ਤੋਂ ਪਹਿਲਾਂ ਭਾਈ ਮਨਜੀਤ ਸਿੰਘ ਗ੍ਰੰਥੀ ਸ੍ਰੀ ਗੁਰੂ ਰਾਮਦਾਸ ਲੰਗਰ ਨੇ ਅਰਦਾਸ ਕੀਤੀ।ਇਸ ਮੌਕੇ ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰੂ-ਘਰ ਪ੍ਰਤੀ ਸੱਚੀ ਸ਼ਰਧਾ ਤੇ ਸਤਿਕਾਰ ਨੂੰ ਮੁੱਖ ਰੱਖਦਿਆਂ ਸ. ਮਗਵਿੰਦਰ ਸਿੰਘ ਖਾਪੜਖੇੜੀ ਤੇ ਨਾਲ ਆਈਆਂ ਸੰਗਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਸ. ਮਗਵਿੰਦਰ ਸਿੰਘ ਖਾਪੜਖੇੜੀ ਨੇ ਕਿਹਾ ਕਿ ਸੇਵਾ ਭਾਗਾਂ ਵਾਲਿਆਂ ਨੂੰ ਹੀ ਨਸੀਬ ਹੁੰਦੀ ਹੈ ਉਹ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਸ਼ੁਕਰਗੁਜ਼ਾਰ ਹਨ ਜਿਨ੍ਹਾਂ ਨੇ ਕ੍ਰਿਪਾ ਕਰਕੇ ਦਾਸ ਦੇ ਜ਼ਰੀਏ ਸੰਗਤਾਂ ਪਾਸੋਂ ਸੇਵਾ ਕਰਵਾਈ ਹੈ।ਇਸ ਮੌਕੇ ਬਾਬਾ ਕੁਲਦੀਪ ਸਿੰਘ ਖਾਪੜਖੇੜੀ, ਬਾਬਾ ਸਵਰਨ ਸਿੰਘ ਵੇਈਂਪੁਈ, ਬਾਬਾ ਜਸਵਿੰਦਰ ਸਿੰਘ ਕੋਹਾਲਾ, ਸ. ਦਿਲਬਾਗ ਸਿੰਘ, ਸ. ਗੁਰਪੇਰ ਸਿੰਘ ਵੇਈਂਪੁਈ, ਸ. ਜਸਪਾਲ ਸਿੰਘ ਭੱਟੀ, ਸ. ਜਤਿੰਦਰ ਸਿੰਘ ਮੈਨੇਜਰ ਸ੍ਰੀ ਗੁਰੂ ਰਾਮਦਾਸ ਲੰਗਰ ਆਦਿ ਮੌਜੂਦ ਸਨ।
Punjab Post Daily Online Newspaper & Print Media