ਜੰਡਿਆਲਾ ਗੁਰੂ, 17 ਅਪ੍ਰੈਲ (ਹਰਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਦੀਆਂ ਵਿਸੇਸ਼ ਹਦਾਇਤਾਂ ਅਨੁਸਾਰ ਬੀ.ਡੀ.ਪੀ.ਓ ਰਜਿੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਧਾਰੜ ਵਿਖੇ ਸਰਪੰਚ ਗੁਰਦੀਪ ਸਿੰਘ ਵੱਲੋਂ ਪੰਚਾਇਤ ਮੈਂਬਰਾਂ ਸਮੇਤ ਡਾ: ਭੀਮ ਰਾਓ ਅੰਬੇਡਕਰ ਦਾ 125ਵਾਂ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆਂ ਗਿਆ।ਇਸ ਮੌਕੇ ਸਰਪੰਚ ਗੁਰਦੀਪ ਸਿੰਘ ਨੇ ਦੱਸਿਆ ਕਿ ਬਾਬਾ ਸਹਿਬ ਅੰਬੇਡਕਰ ਨੇ ਜੋ ਸਾਨੂੰ ਸੰਵਿਧਾਨ ਦਿੱਤਾ ਹੈ ਉਸ ਵਿੱਚ ਸਭ ਨੂੰ ਸਮਾਨਤਾ ਦਾ ਅਧਿਕਾਰ ਦਿੱਤਾ ਗਿਆ ਹੈ ਉਹਨਾ ਦੀ ਬਦੌਲਤ ਹੀ ਸਾਨੂੰ ਨੌਕਰੀਆਂ ਵਿੱਚ ਰਾਖਵਾਂਕਰਨ, ਰਾਜ ਸਭਾ, ਲੋਕ ਸਭਾ ਅਤੇ ਵਿਧਾਨ ਸਭਾ ਵਿੱਚ ਬੈਠਣ ਦਾ ਮੌਕਾ ਮਿਲਿਆ ਹੈ, ਜਿਥੇ ਬੈਠ ਕੇ ਅਸੀ ਆਪਣੇ ਹੱਕਾਂ ਦੀ ਗੱਲ ਕਹਿ ਸਕਦੇ ਹਾਂ।ਇਸ ਮੌਕੇ ਬਲਾਕ ਸੈਕਟਰੀ ਸਰਬਦੀਪ ਸਿੰਘ, ਰਾਜਬੀਰ ਸਿੰਘ, ਪ੍ਰਤਾਪ ਸਿੰਘ, ਕੁਲਵੰਤ ਸਿੰਘ, ਸੁੱਖਦੇਵ ਸਿੰਘ, ਕੁਲਦੀਪ ਸਿੰਘ, ਬਲਵੰਤ ਸਿੰਘ ਵਿਰਕ (ਸਾਰੇ ਪੰਚਾਇਤ ਮੈਂਬਰ), ਹਰਵਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਮਨਜੀਤ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ, ਕਸ਼ਮੀਰ ਸਿੰਘ ਆਦਿ ਹਾਜਰ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media