Monday, July 8, 2024

84933 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ)- ਵਿਸ਼ਵ ਸਿਹਤ ਸੰਗਠਨ ਵੱਲੋਂ ਨੈਸ਼ਨਲ ਇਮੂਨਾਈਜ਼ੇਸ਼ਨ ਰਾਊਂਡ ਤਹਿਤ ਆਮ ਲੋਕਾਂ ਨੂੰ ਪੋਲੀਓ ਮੁਕਤ ਕਰਨ ਲਈ ਤਿੰਨ ਦਿਨਾ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਤੱਕ ਸਿਹਤ ਵਿਭਾਗ ਦੀਆਂ ਟੀਮਾਂ ਨੇ 161243 ਘਰਾਂ ਦਾ ਦੌਰਾ ਕਰਕੇ 84933 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਜੈ ਸਿੰਘ ਨੇ ਦੱਸਿਆ ਕਿ ਕੱਲ੍ਹ ਤੱਕ ਚੱਲਣ ਵਾਲੀ ਇਸ ਮੁਹਿੰਮ ਨੂੰ ਸਫਲ ਕਰਨ ਲਈ ਵਿਭਾਗ ਵੱਲੋਂ 722 ਟੀਮਾਂ, 1444 ਟੀਮ ਮੈਂਬਰ ਅਤੇ 137 ਸੁਪਰਵਾਈਜ਼ਰ ਲਗਾਏ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਭੱਠੇ, ਸ਼ੇਨਰ, ਡੇਰੇ, ਝੁੱਗੀਆਂ ਅਤੇ ਮਜ਼ਦੂਰਾਂ ਦੀਆਂ ਬਸਤੀਆਂ ਵਿਚ ਰਹਿੰਦੇ ਬੱਚਿਆਂ ਨੂੰ ਵੀ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply