ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਅੰਮ੍ਰਿਤਸਰ ਦੇ ਫ਼ੌਜ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸੀ-ਪਾਈਟ ਕੈਂਪ ਰਣੀਕੇ ਵਿਖੇ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਸਿਖਲਾਈ ਦਿੱਤੀ ਜਾਵੇਗੀ ਜਿਸ ਲਈ ਸਕਰੀਨਿੰਗ ਟਰਾਇਲ 21 ਅਪ੍ਰੈਲ 2016 ਨੂੰ ਸਵੇਰੇ 7 ਵਜੇ ਤੋਂ ਸ਼ੁਰੂ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਰਣੀਕੇ ਦੇ ਕੈਂਪ ਐਡਜੂਟੈਂਟ/ਟ੍ਰੇਨਿੰਗ ਅਫ਼ਸਰ ਮੇਜਰ (ਸੇਵਾਮੁਕਤ) ਦਲਬੀਰ ਸਿੰਘ ਨੇ ਦੱਸਿਆ ਕਿ ਅਕਤੂਬਰ 2016 ਵਿਚ ਖਾਸਾ ਵਿਖੇ ਹੋਣ ਵਾਲੀ ਭਰਤੀ ਰੈਲੀ ਲਈ ਇੱਛੁਕ ਨੌਜਵਾਨ ਅਸਲ ਸਰਟੀਫਿਕੇਟ ਅਤੇ ਭਰਤੀ ਸਬੰਧੀ ਲੋੜੀਂਦੇ ਕਾਗਜ਼ਾਤ ਲੈ ਕੇ ਸੀ-ਪਾਈਟ ਕੈਂਪ, ਆਈ ਟੀ ਆਈ ਰਣੀਕੇ (ਅੰਮ੍ਰਿਤਸਰ) ਵਿਖੇ ਰਿਪੋਰਟ ਕਰਨ। ਉਨ੍ਹਾਂ ਦੱਸਿਆ ਕਿ ਭਰਤੀ ਲਈ ਵਿੱਦਿਅਕ ਯੋਗਤਾ 45 ਫੀਸਦੀ ਅੰਕਾਂ ਨਾਲ ਦਸਵੀਂ ਪਾਸ ਜਾਂ 10+2 ਪਾਸ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਉਮਰ 17 ਸਾਲ 6 ਮਹੀਨੇ ਤੋਂ 21 ਸਾਲ, ਕੱਦ 170 ਸੈਂਟੀਮੀਟਰ, ਭਾਰ 50 ਕਿਲੋ ਅਤੇ ਛਾਤੀ 77-82 ਸੈਂਟੀਮੀਟਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਿਤੀ 21 ਅਪ੍ਰੈਲ 2016 ਨੂੰ ਤਹਿਸੀਲ ਅੰਮ੍ਰਿਤਸਰ, ਮਿਤੀ 25 ਅਪ੍ਰੈਲ ਨੂੰ ਤਹਿਸੀਲ ਅਜਨਾਲਾ ਅਤੇ ਮਿਤੀ 27 ਅਪ੍ਰੈਲ ਨੂੰ ਤਹਿਸੀਲ ਬਾਬਾ ਬਕਾਲਾ ਦੇ ਨੌਜਵਾਨਾਂ ਦੀ ਸਕਰੀਨਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼, ਖਾਣਾ ਅਤੇ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media