ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਵਿਸ਼ਵ ਵਿਰਾਸਤੀ ਦਿਵਸ ਮਨਾਇਆ ਗਿਆ। ਇਸ ਵਿੱਚ ਸੱਤਵੀਂ ਅਤੇ ਅੱਠਵਂੀ ਜਮਾਤ ਦੇ ਵਿਦਿਆਰਥੀਆਂ ਦੀਆਂ ਚਾਰ ਟੀਮਾਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ।ਕੁਇਜ਼ ਵਿੱਚ ਵਿਸ਼ਵ ਵਿਰਸਾਤ ਨਾਲ ਸੰਬੰਧਿਤ ਵੱਖ-ਵੱਖ ਪ੍ਰਸ਼ਨ ਪੁੱਛੇ ਗਏ। ਇਸ ਮੁਕਾਬਲੇ ਵਿੱਚ ਟੀਮ-ਏ ਨੇ ਪਹਿਲਾ, ਟੀਮ-ਬੀ ਨੇ ਦੂਜਾ ਅਤੇ ਟੀਮ-ਡੀ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਸ਼ਵ ਵਿਰਸਤ ਦਿਵਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ । ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਵੱਲੋਂ ਅੱਜ ਦੇ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media