Monday, July 8, 2024

ਕਿਸਾਨਾਂ ਨੂੰ ਦੋ ਦਿਨਾਂ ਸੂਬਾ ਪੱਧਰੀ ਮੱਛੀ ਮੇਲੇ ਤੋਂ ਭਰਪੂਰ ਲਾਹਾ ਲੈਣ ਦੀ ਅਪੀਲ

ਬਠਿੰਡਾ, 19 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰਾਜ ਵਿੱਚ ਨੀਲੀ ਕਰਾਂਤੀ ਲਿਆਉਣ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ , ਲੁਧਿਆਣਾ ਵਿੱਚ 24 ਅਤੇ 25 ਅਪ੍ਰੈਲ ਨੂੰ ਲਗ ਰਹੇ ਦੋ ਦਿਨਾਂ ਸੂਬਾ ਪੱਧਰੀ ਮੱਛੀ ਮੇਲੇ ਤੋਂ ਭਰਪੂਰ ਲਾਹਾ ਲੈਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੇਅਰਪਰਸਨ ਮੱਛੀ ਪਾਲਕ ਵਿਕਾਸ ਏਜੰਸੀ ਬਠਿੰਡਾ ਸ਼੍ਰੀਮਤੀ ਸ਼ੇਨਾ ਅਗਰਵਾਲ ਨੇ ਦੱਸਿਆ ਕਿ ਮੱਛੀ ਪਾਲਕਾਂ ਅਤੇ ਕਿਸਾਨਾਂ ਨੂੰ ਮੇਲੇ ਵਿੱਚ ਜਰੂਰ ਜਾਣਾ ਚਾਹੀਦਾ ਹੈ ਤਾਂ ਜੋ ਉਹ ਵੱਖ-ਵੱਖ ਰਾਜਾਂ ਤੋਂ ਆ ਰਹੇ ਸਾਇੰਸਦਾਨਾ ਦੇ ਵੱਡਮੁੱਲੇ ਵਿਚਾਰਾਂ ਅਤੇ ਤਕਨੀਕੀ ਤਜਰਬੇ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਇਸ ਮੇਲੇ ਤੌਰਾਨ ਵੱਖ-ਵੱਖ ਵਿਭਾਗਾਂ ਵਲੋਂ ਜਾਣਕਾਰੀ ਭਰਪੂਰ ਪ੍ਰਦਰਸ਼ਨੀਆਂ ਤੋਂ ਇਲਾਵਾ ਵਿਸ਼ੇਸ਼ ਤੌਰ ਤੇ ਤਕਨੀਕੀ ਸੈਸ਼ਨ ਵੀ ਲਗਾੇ ਜਾਣਗੇ ਤਾਂ ਜੋ ਮੱਛੀ ਪਾਲਕ ਮੌਜੂਦਾ ਸਮੇਂ ਦੀਆਂ ਤਕਨੀਕਾਂ ਸਮਝ ਸਕਣ। ਸ਼੍ਰੀਮਤੀ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਅਤੇ ਪਸ਼ੂ ਪਾਲਣ ਤੇ ਮੱਛੀ ਪਾਲਣ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵਿਸ਼ੇਸ਼ ਤੌਰ ਤੇ ਮੇਲੇ ਵਿੱਚ ਪੁਜੱਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰਕੇ ਮੱਛੀ ਪਾਲਣ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵਿਸ਼ੇਸ਼ ਸਕੀਮਾਂ ਦੀ ਜਾਣਕਾਰੀ ਤੋਂ ਇਲਾਵਾ ਇਸ ਧੰਦੇ ਨਾਲ ਜੁੜੇ ਹੋਏ ਜਰੂਰੀ ਨੁਕਤਿਆਂ ਦੀ ਜਾਣਕਾਰੀ ਵੀ ਹਾਸਲ ਕਰ ਸਕਣਗੇ। ਜ਼ਿਲ੍ਹੇ ਦੇ ਕਿਸਾਨਾਂ ਨੂੰ ਮੇਲੇ ਤੋਂ ਭਰਪੂਰ ਲਾਹਾ ਲੈਣ ਦੀ ਅਪੀਲ ਕਰਦਿਆਂ ਸ਼੍ਰੀਮਤੀ ਅਗਰਵਾਲ ਨੇ ਕਿਹਾ ਕਿ ਚਾਹਵਾਨ ਕਿਸਾਨਾਂ ਨੂੰ ਮੇਲੇ ਵਿੱਚ ਲੈ ਕੇ ਜਾਣ ਅਤੇ ਵਾਪਸ ਲਿਆਉਣ ਲਈ ਬੱਸਾਂ ਦਾ ਵਿਸ਼ੇਸ਼ ਇੰਤਜਾਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੱਛੁਕ ਕਿਸਾਨ ਵਿਭਾਗ ਦੇ ਟੈਲੀਫੋਨ ਨੰਬਰਾਂ 0164-2862165 ਅਤੇ 2222066 ਤੇ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਹਾਸਲ ਕਰ ਸਕਦੇ ਹਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply