ਫਾਜ਼ਿਲਕਾ, 19 ਅਪ੍ਰੈਲ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਖੇਤੀ ਲਈ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਫਾਜ਼ਿਲਕਾ ਵਿਚ ਸਰਕਾਰ ਦੀ ਇਸ ਪਹਿਲ ਦਾ 50626 ਕਿਸਾਨਾਂ ਨੂੰ ਲਾਭ ਮਿਲ ਰਿਹਾ ਹੈ। ਇਹ ਜਾਣਕਾਰੀ ਅੱਜ ਇੱਥੇ ਇਕ ਪ੍ਰੈਸ ਬਿਆਨ ਵਿਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਦਿੱਤੀ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਸਭ ਤੋਂ ਵੱਧ ਤਰਜ਼ੀਹ ਦਿੱਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਲਈ ਮੁਫ਼ਤ ਬਿਜਲੀ ਦੇਣ ਦੀ ਯੋਜਨਾ ਕਿਸਾਨਾਂ ਲਈ ਵਿਸ਼ੇਸ਼ ਤੌਰ ਤੇ ਸਹਾਈ ਸਿੱਧ ਹੋ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਚੂਲੇ ਵਿੱਤੀ ਵਰ੍ਹੇ ਦੌਰਾਨ ਕੁੱਲ 5600 ਕਰੋੜ ਰੁਪਏ ਦੀ ਬਿਜਲੀ ਸਬਸਿਡੀ ਦਿੱਤੀ ਜਾਣੀ ਹੈ। ਜਦ ਕਿ ਇਸ ਤੋਂ ਪਹਿਲਾਂ ਪਿੱਛਲੇ 9 ਸਾਲਾਂ ਵਿਚ ਸੂਬਾ ਸਰਕਾਰ ਵੱਲੋਂ ਰਾਜ ਦੇ ਕਿਸਾਨਾਂ ਨੂੰ 32666 ਕਰੋੜ ਰੁਪਏ ਦੀ ਬਿਜਲੀ ਸਬਸਿਡੀ ਦਿੱਤੀ ਜਾ ਚੁੱਕੀ ਹੈ। ਜਿਸ ਦਾ 10 ਲੱਖ 29 ਹਜ਼ਾਰ 579 ਕਿਸਾਨਾਂ ਨੂੰ ਲਾਭ ਹੋਇਆ ਹੈ। ਇਸ ਤੋਂ ਬਿਨ੍ਹਾਂ ਸੂਬਾ ਸਰਕਾਰ ਨੇ ਪਿੱਛਲੇ ਸਮੇਂ ਦੌਰਾਨ ਰਾਜ ਦੇ ਕਿਸਾਨਾਂ ਨੂੰ 2 ਲੱਖ 38 ਹਜ਼ਾਰ 879 ਟਿਊਬਵੈਲ ਕੁਨੈਕਸ਼ਨ ਜਾਰੀ ਕੀਤੇ ਹਨ, ਜਦ ਕਿ ਗਰੀਨ ਟ੍ਰਿਬਿਊਨਲ ਦੀ ਰੋਕ ਹਟਣ ਤੋਂ ਬਾਅਦ 1 ਲੱਖ 65 ਹਜ਼ਾਰ ਹੋਰ ਕੂਨੈਕਸ਼ਨ ਵੀ ਜਲਦ ਜਾਰੀ ਕੀਤੇ ਜਾ ਰਹੇ ਹਨ।
ਸਿਹਤ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿਚ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਤਿੰਨ ਡਿਵੀਜਨਾਂ ਹਨ। ਜਿੰਨ੍ਹਾਂ ਵਿਚੋਂ ਫਾਜ਼ਿਲਕਾ ਡਿਵੀਜ਼ਨ ਵੱਲੋਂ 20090 ਕਿਸਾਨਾਂ ਨੂੰ ਖੇਤੀ ਲਈ ਮੁਫ਼ਤ ਬਿਜਲੀ ਉਪਲਬੱਧ ਕਰਵਾਈ ਜਾ ਰਹੀ ਹੈ। ਅਬੋਹਰ ਡਿਵੀਜਨ ਵਿਚ 5316 ਕਿਸਾਨਾਂ ਨੂੰ ਇਸ ਸਹੂਲਤ ਦਾ ਲਾਭ ਮਿਲ ਰਿਹਾ ਹੈ ਜਦ ਕਿ ਪਾਵਰ ਨਿਗਮ ਦੀ ਜਲਾਲਾਬਾਦ ਡਿਵੀਜਨ ਵੱਲੋਂ 25 ਹਜਾਰ 220 ਕਿਸਾਨਾਂ ਨੂੰ ਮੁਫ਼ਤ ਬਿਜਲੀ ਉਪਲਬੱਧ ਕਰਵਾਈ ਜਾ ਰਹੀ ਹੈ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media