Tuesday, November 24, 2026

ਜਸਬੀਰ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ

ਅੰਮ੍ਰਿਤਸਰ, 20 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁ’ਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਸ. ਜਸਬੀਰ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਜਸਬੀਰ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਪਰਮਾਤਮਾ ਦਾ ਭਾਣਾ ਅਟੱਲ ਹੈ, ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚ’ਲਦਾ।ਉਨ੍ਹਾਂ ਕਿਹਾ ਕਿ ਮੇਰੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਅ’ਗੇ ਅਰਦਾਸ ਹੈ ਕਿ ਸਤਿਗੁਰੂ ਸ. ਜਸਬੀਰ ਸਿੰਘ ਬਾਦਲ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਅਤੇ ਸਾਕੁਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply