ਬਠਿੰਡਾ, 22 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਫੇਸ਼ਨ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅੱਜ ਵਿਰਾਸਤੀ ਪਿੰਡ ਜੈਪਾਲਗੜ੍ਹ ਪਿੱਛੇ ਖੇਡ ਸਟੇਡੀਅਮ ਵਿਖੇ ਪ੍ਰਕਾਸ਼ ਕੀਤੇ ਗਏ, ਜਿਨ੍ਹਾਂ ਦੇ ਭੋਗ ਐਤਵਾਰ 24 ਅਪ੍ਰੈਲ ਨੂੰ ਸਵੇਰੇ 9 ਵਜੇ ਪਾਉਂਣ ‘ਤੇ ਸ਼ਬਦ ਕੀਰਤਨ 10 ਵਜੇ ਤੱਕ ਹੋਵੇਗਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਵਿਰਸਾਤੀ ਪਿੰਡ ਵਿਚ ਹਰ ਸਾਲ ਵੱਖ ਵੱਖ ਸਮੇਂ ‘ਤੇ ਹੋਣ ਵਾਲੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਵਾਲੇ ਮੈਂਬਰਾਨਾਂ ਦਾ ਸਨਮਾਨ ਸਮਾਰੋਹ ਵੀ ਹੋਵੇਗਾ। ਇਥੇ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਫੇਸ਼ਨ ਦੇ ਪ੍ਰਧਾਨ ਹਰਵਿੰਦਤਰ ਸਿੰਘ ਖਾਲਸਾ ਵਲੋਂ ਪ੍ਰੈਸ ਨਾਲ ਗੱਲਬਾਤ ਕਰਦਿਆ ਕਿਹਾ ਕਿ ਇਹ ਧਾਰਮਿਕ ਸਮਾਗਮ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਫੇਸ਼ਨ ਦੇ ਮੋਢੀ ਮੈਂਬਰ ਸਵਰਗੀ ਸਰੂਪ ਪਰਿੰਦਾ ਚਾਚੀ ਅਤਰੋ ਦੀ ਯਾਦ ਨੂੰ ਸਮਰਪਿਤ ਹੋਵੇਗਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media