Wednesday, July 3, 2024

ਹੁਣ ਤੱਕ ਜ਼ਿਲ੍ਹੇ ਵਿਚ 222644 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਪੂਰੇ ਜੋਬਨ ‘ਤੇ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 222644 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਨਗਰੇਨ ਵੱਲੋਂ 43890 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 47317 ਮੀਟ੍ਰਿਕ ਟਨ, ਪਨਸਪ ਵੱਲੋਂ 45829 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ 25227 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 29932 ਮੀਟ੍ਰਿਕ ਟਨ, ਐਫ. ਸੀ. ਆਈ ਵੱਲੋਂ 29279 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1170 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਵਾਸਤੇ ੫੬ ਖ਼ਰੀਦ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿਚ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਅਤੇ ਇਸ ਦੀ ਰੋਜ਼ਾਨਾ ਸਮੀਖਿਆ ਕੀਤੀ ਜਾ ਰਹੀ ਹੈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply