Monday, March 16, 2026

ਡੀ.ਸੀ ਵੱਲੋਂ ਭਗਤ ਨਾਮਦੇਵ ਸਰਕਾਰੀ ਡਿਗਰੀ ਕਾਲਜ ਦੀ ਉਸਾਰੀ ਦੋ ਮਹੀਨਿਆਂ ‘ਚ ਮੁਕੰਮਲ ਕਰਨ ਦੀਆਂ ਹਦਾਇਤਾਂ

U
U

ਬਟਾਲਾ, 23 ਅਪ੍ਰੈਲ – (ਨਰਿੰਦਰ ਬਰਨਾਲ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਘੁਮਾਣ ਨੇੜੇ ਕਿਸ਼ਨਕੋਟ ਵਿਖੇ ਬਣ ਰਹੇ ਭਗਤ ਨਾਮਦੇਵ ਸਰਕਾਰੀ ਡਿਗਰੀ ਕਾਲਜ ਦੀ ਉਸਾਰੀ ਨੂੰ ਦੋ ਮਹੀਨਿਆਂ ‘ਚ ਮੁਕੰਮਲ ਕੀਤਾ ਜਾਵੇ ਤਾਂ ਜੋ ਇਸ ਵਿਦਿਅਕ ਵਰ੍ਹੇ ਦੌਰਾਨ ਇਥੇ ਕਲਾਸਾਂ ਸ਼ੁਰੂ ਕੀਤੀ ਜਾ ਸਕਣ। ਡਿਪਟੀ ਕਮਿਸ਼ਨਰ ਸ੍ਰੀ ਸੱਭਰਵਾਲ ਨੇ ਇਹ ਗੱਲ ਅੱਜ ਕਿਸ਼ਨਕੋਟ ਵਿਖੇ ਬਣ ਰਹੇ ਸਰਕਾਰੀ ਕਾਲਜ ਦੇ ਨਿਰਮਾਣ ਕਾਰਜਾਂ ਦਾ ਜਾਇਜਾ ਲੈਂਦਿਆਂ ਮੌਕੇ ‘ਤੇ ਹਾਜ਼ਰ ਅਧਿਕਾਰੀ ਨੂੰ ਆਖੀ। ਸ੍ਰੀ ਸੱਭਰਵਾਲ ਨੇ ਕਿਹਾ ਕਿ ਨਿਰਮਾਣ ਕਾਰਜਾਂ ‘ਚ ਤੇਜ਼ੀ ਲਿਆਉਣ ਦੇ ਨਾਲ ਕੰਮ ਦੀ ਗੁਣਵਤਾ ਦਾ ਵੀ ਪੂਰਾ ਖਿਆਲ ਰੱਖਿਆ ਜਾਵੇ। ਇਸ ਮੌਕੇ ਉਨ੍ਹਾਂ ਚੱਲ ਰਹੇ ਕੰਮ ਦਾ ਬਾਰੀਕੀ ਨਾਲ ਜਾਇਜਾ ਲਿਆ ਅਤੇ ਹਾਜ਼ਰ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਦਿੱਤੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਯਾਦ ਵਿੱਚ ਕਿਸ਼ਨਕੋਟ ਵਿਖੇ 10 ਏਕੜ ਜ਼ਮੀਨ ‘ਚ 11.76 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਡਿਗਰੀ ਕਾਲਜ ਉਸਾਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਲਜ ਦੀ ਮੰਜਿਲਾ ਇਮਾਰਤ ‘ਚ ਇੱਕ ਪ੍ਰਬੰਧਕੀ ਬਲਾਕ, ਇੱਕ ਸਾਇੰਸ ਬਲਾਕ ਅਤੇ ਇੱਕ ਆਰਟਸ ਬਲਾਕ ਬਣਾਇਆ ਗਿਆ ਹੈ ਜਿਨ੍ਹਾਂ ਦੇ ਅੰਦਰੂਨੀ ਭਾਗ ਦੀ ਤਿਆਰੀ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ 2 ਮਹੀਨਿਆ ‘ਚ ਕਾਲਜ ਦੀ ਉਸਾਰੀ ਮੁਕੰਮਲ ਕਰ ਲਈ ਜਾਵੇਗੀ ਅਤੇ ਇਸ ਉਪਰੰਤ ਸੂਬਾ ਸਰਕਾਰ ਵੱਲੋਂ ਇਸ ਨੂੰ ਲੋਕ ਅਰਪਣ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਲਜ ਦੇ ਬਣਨ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਗਿਆਨ ਦਾ ਚਾਨਣ ਫੈਲਾਉਣ ‘ਚ ਇਹ ਕਾਲਜ ਅਹਿਮ ਭੂਮਿਕਾ ਨਿਭਾਵੇਗਾ।ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਬਟਾਲਾ ਸ੍ਰੀ ਸੌਰਭ ਅਰੋੜਾ, ਚੇਅਰਮੈਨ ਕੁਲਵੰਤ ਸਿੰਘ ਚੀਮਾਂ, ਐੱਸ.ਡੀ.ਓ. ਲੋਕ ਨਿਰਮਾਣ ਵਿਭਾਗ ਸੰਕੇਸ਼ ਸ਼ਰਮਾਂ, ਹਰਬੰਸ ਸਿੰਘ ਘੁਮਾਣ, ਕਰਮਬੀਰ ਸਿੰਘ ਪੱਡਾ ਵੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply