Monday, September 28, 2026

ਜਥੇ: ਅਵਤਾਰ ਸਿੰਘ ਵਲੋਂ ਡਾ. ਸੋਰਨ ਸਿੰਘ ਦੀ ਹੱਤਿਆ ‘ਤੇ ਦੁ’ਖ ਦਾ ਇਜ਼ਹਾਰ

Soran Singh Pak

ਅੰਮ੍ਰਿਤਸਰ, 23 ਅਪ੍ਰੈਲ (ਗੁਰਪ੍ਰੀਤ ਸਿੰਘ)  – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿੱਚ ਸੂਬਾ ਖੈਬਰ ਪਖਤੂਨਵਾ ਦੇ ਸਿੱਖ ਮੰਤਰੀ ਡਾ. ਸੋਰਨ ਸਿੰਘ ਦੀ ਹੱਤਿਆ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਡਾ. ਸੋਰਨ ਸਿੰਘ ਰਾਜਨੀਤਕ ਤੇ ਸਮਾਜਿਕ ਵਰਕਰ ਹੋਣ ਦੇ ਨਾਲੁਨਾਲ ਇਕ ਧਾਰਮਿਕ ਸਖਸ਼ੀਅਤ ਵੀ ਸਨ।ਉਨ੍ਹਾਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਦੋ ਵਾਰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਸਨ।ਉਨ੍ਹਾਂ ਕਿਹਾ ਕਿ ਜੋ ਲੋਕ ਬੇਦੋਸ਼ਿਆਂ ਦੀਆਂ ਹੱਤਿਆਵਾਂ ਕਰਦੇ ਹਨ ਉਨ੍ਹਾਂ ਦਾ ਕੋਈ ਦੀਨ ਧਰਮ ਨਹੀਂ ਹੁੰਦਾ ਬਲਕਿ ਉਨ੍ਹਾਂ ਦਾ ਮਕਸਦ ਦੇਸ਼ ਵਿੱਚ ਅਸ਼ਾਂਤੀ ਅਤੇ ਅਰਾਜਕਤਾ ਫੈਲਾਉਣਾ ਹੁੰਦਾ ਹੈ।
ਜਥੇਦਾਰ ਅਵਤਾਰ ਸਿੰਘ ਨੇ ਇਸ ਦੁੱਖਦਾਈ ਘਟਨਾ ਦੀ ਨਿੰਦਾ ਕਰਦਿਆਂ ਪਾਕਿਸਤਾਨ ਸਰਕਾਰ ਨੁੰ ਅਪੀਲ ਕੀਤੀ ਕਿ ਉਹ ਸਿੱਖਾਂ ‘ਤੇ ਹੋ ਰਹੇ ਅੱਤਵਾਦੀ ਹਮਲਿਆਂ ਨੁੰ ਠੱਲ੍ਹ ਪਾਉਣ ਲਈ ਕੋਈ ਠੋਸ ਕਦਮ ਪੁੱਟੇ ਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਵੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply