Friday, October 2, 2026

ਸਕੂਲ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ

PPN2404201604ਜੰਡਿਆਲਾ ਗੁਰੁ, 24 ਅਪ੍ਰੈਲ (ਹਰਿੰਦਰ ਪਾਲ ਸਿੰਘ) – ਤਰਨਾ ਦਲ ਦੇ ਮੁੱਖੀ ਬਾਬਾ ਮੱਖਣ ਸਿੰਘ ਅਤੇ ਮੀਤ ਜਥੇਦਾਰ ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਜਸਦੀਪ ਸਿੰਘ ਸੈਣੀ ਦੀਆਂ ਵਿਸ਼ੇਸ਼ ਹਦਾਇਤਾਂ ਅਨੁਸਾਰ ਸਕੂਲ ਦੀ ਪੜਾਈ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਤੇ ਸਕੂਲ ਦੀ ਸਕਿਓਰਟੀ ਲਈ ਸਕੂਲ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ।ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਪ੍ਰਭਦਿਆਲ ਸਿੰਘ ਨੂੰ ਕੈਮਰਿਆਂ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਸਕੂਲ ਦੇ ਪ੍ਰਿੰਸੀਪਲ ਪਲਵਿੰਦਰ ਪਾਲ ਸਿੰਘ ਵਿੱਕੀ ਨੇ ਦੱਸਿਆ ਕਿ ਉਹਨਾ ਨੇ ਸਕੂਲ ਵਿੱਚ ਲਗਭਗ 24 ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ।ਉਨਾ ਦੱਸਿਆ ਕਿ ਨਰਸਰੀ ਕਲਾਸ ਤੋ ਦੱਸਵੀਂ ਤੱਕ ਹਰ ਕਲਾਸ ਦੇ ਹਰ ਸੈਕਸ਼ਨ ਵਿੱਚ ਇਹ ਕੈਮਰੇ ਲਗਾਏ ਗਏ ਹਨ, ਜਿਸ ਉਹ ਹਰ ਕਲਾਸ ਤੇ ਨਿਗਰਾਨੀ ਰੱਖ ਸਕਦੇ ਹਨ ਕਿ ਕਲਾਸਾਂ ਵਿੱਚ ਕਿਸ ਤਰਾਂ ਪੜਾਈ ਕਰਵਾਈ ਜਾ ਰਹੀ ਹੈ।ਇਸ ਤੋ ਇਲਾਵਾ ਸਕੂਲ ਦੀ ਗਰਊਂਡ ਨੂੰ ਕਵਰ ਕਰਦਾ ਹੋਇਆ ਇੱਕ ਵੱਖਰਾ ਕੈਮਰਾ ਵੀ ਲਗਾਇਆ ਗਿਆ ਹੈ ।ਪ੍ਰਭਦਿਆਲ ਸਿੰਘ ਵੱਲੋਂ ਸਕੂਲ ਵਿੱਚ ਲਗਾਏ ਗਏ ਕੈਮਰਿਆਂ ਲਈ ਪ੍ਰਿੰਸੀਪਲ ਪਲਵਿੰਦਰ ਸਿੰਘ ਦੀ ਸਰਾਹਨਾ ਕੀਤੀ ਕਿ ਇਹਨਾ ਵੱਖ ਵੇਖਦਿਆਂ ਹੋਰ ਸਕੂਲ ਵੀ ਕੈਮਰੇ ਲਗਾਉਣਗੇ ।ਇਸ ਮੌਕੇ ਹੈਡ ਕਾਂਸਟੇਬਲ ਇੰਦਰਮੋਹਣ ਸਿੰਘ, ਅੰਮ੍ਰਿਤਪਾਲ ਸਿੰਘ, ਪਿਆਰਾ ਸਿੰਘ, ਊਸ਼ਾ ਰਾਣੀ, ਸ਼ਰਨਜੀਤ ਕੌਰ, ਅਰਵਿੰਦਰ ਕੌਰ, ਅਮਨਦੀਪ ਕੌਰ, ਸਿਮਰਨਜੀਤ ਸਿੰਘ, ਨਵਨੀਤ ਕੌਰ, ਰਬਿੰਦਰ ਕੌਰ ਅਤੇ ਕਵਲਜੀਤ ਕੌਰ ਆਦਿ ਹਾਜਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply