ਸੰਦੌੜ, 25 ਅ੍ਰਪੈਲ (ਹਰਮਿੰਦਰ ਸਿੰਘ ਭੱਟ)- 1993 ਦੇ ਦਿੱਲੀ ਬੰਬ ਧਮਾਕਿਆਂ ‘ਚ ਝੂਠੇ ਤੌਰ ‘ਤੇ ਦੋਸ਼ੀ ਠਹਿਰਾਏ ਗਏ ਭਾਈ ਦਵਿੰਦਰਪਾਲ ਸਿੰਘ ਭੁੱਲਰ ਨੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦਿਆਂ 24 ਸਾਲਾਂ ਬਾਅਦ ਜੇਲ੍ਹ ਦੀ ਦੁਖਦਾਈ ਜ਼ਿੰਦਗੀ ਆਪਣੇ ਪਰਿਵਾਰ ਤੋਂ ਵਿਛੜ ਕੇ ਬਿਤਾਈ ਹੈ ਉਨਾਂ ਲਈ ਇਹ ਪੈਰੋਲ ਦੀ ਦਿਤੀ ਗਈ ਛੁੱਟੀ ਵੀ ਕੋਈ ਮਾਇਨਾ ਨਹੀਂ ਰੱਖਦੀ ਕਿਉਕਿ ਉਨਾਂ ਦੀ ਮਾਨਸਿਕ ਅਤੇ ਸ਼ਰੀਰਕ ਹਾਲਾਤ ਬਹੁਤ ਹੀ ਨਾਜ਼ੁਕ ਹਨ।ਇਸ ਕਾਰਨ ਹੀ ਉਨਾਂ ਨੂੰ ਜੇਲ੍ਹ ਵਿਚ ਵੀ ਇਲਾਜ਼ ਲਈ ਸਬੰਧੀ ਇਲਾਜ ਕੇਂਦਰ ਵਿੱਚ ਰੱਖਿਆ ਗਿਆ ਸੀ ।ਉਨਾਂ ਦੀ ਮਾਨਸਿਕ ਅਤੇ ਸ਼ਰੀਰਕ ਹਾਲਾਤਾਂ ਨੂੰ ਦੇਖ ਕੇ ਹਰ ਪੰਜਾਬੀ ਦਾ ਦਿਲ ਭਾਵੁਕ ਹੋ ਉਠਦਾ ਹੈ। ਇਨਾਂ ਸਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਗੁਰਪ੍ਰਕਾਸ ਸਾਹਿਬ ਖੇੜੀ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖਾਲਸਾ ਜੀ ਨੇ ਕੀਤਾ ਉਨਾਂ ਕਿਹਾ ਕਿ ਪ੍ਰੋ. ਭੁੱਲਰ ਸਮੇਤ ਸਿੱਖ ਕੈਦੀਆਂ ਦੀ ਰਿਹਾਈ ਲਈ ਕਾਫ਼ੀ ਲੰਮੇ ਸਮੇਂ ਤੋਂ ਸਿੱਖ ਜੱਥੇਬੰਦੀਆਂ ਸੰਘਰਸ਼ ਕਰਦੀਆਂ ਆ ਰਹੀਆਂ ਹਨ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਝੂਠੇ ਦੋਸ਼ਾਂ ਤਹਿਤ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ।ਇਹ ਫਾਂਸੀ ਦੀ ਸਜ਼ਾ ਸੁਣਾਉਣ ਦਾ ਫੈਸਲਾ ਦੇਣ ਵਾਲੇ ਬੈਂਚ ਦੇ ਕੁੱਝ ਜੱਜਾਂ ਵੱਲੋਂ ਵੀ ਵਿਰੋਧ ਕੀਤਾ ਗਿਆ ਸੀ।ਉਨ੍ਹਾਂ ਦਾ ਕਹਿਣਾ ਸੀ ਕਿ ਸ਼ੱਕ ਦੇ ਆਧਾਰ ‘ਤੇ ਹੀ ਕਿਸੇ ਨੂੰ ਫਾਂਸੀ ਨਹੀਂ ਚੜ੍ਹਾਇਆ ਜਾ ਸਕਦਾ।ਇਸ ਦੇ ਬਾਵਜੂਦ ਪ੍ਰੋ. ਭੁੱਲਰ ਦੀ ਫਾਂਸੀ ਦੀ ਸਜ਼ਾ ਬਰਕਰਾਰ ਰੱਖੀ ਗਈ।ਉਨਾਂ ਕਿਹਾ ਕਿ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰਨ ਦੌਰਾਨ ਹੀ ਪ੍ਰੋ. ਭੁੱਲਰ ਦਾ ਮਾਨਸਿਕ ਸੰਤੁਲਨ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।ਉਨਾਂ ਕਿਹਾ ਕਿ ਪ੍ਰੋ. ਭੁੱਲਰ ਨੂੰ ਫਾਂਸੀ ਤੋਂ ਬਚਾਉਣ ਲਈ ਵੱਖ ਵੱਖ ਸਿੱਖ ਜਥੇਬੰਦੀਆਂ ਵਲੋਂ ਸ਼ਲਾਘਾਯੋਗ ਸੰਘਰਸ਼ ਕੀਤਾ ਗਿਆ ਜਿਸ ਦੇ ਸਿਟੇ ਵਜੋਂ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲ ਦਿੱਤੀ ਸੀ, ਪਰ ਇਨਾਂ ਬੇਦੋਸ਼ੇ ਸਿੰਘਾਂ ਨੂੰ ਪੱਕੇ ਤੌਰ ਤੇ ਰਿਹਾਅ ਕਰਨਾ ਚਾਹੀਦਾ ਹੈ। ਅੰਤ ਵਿਚ ਉਨਾਂ ਭਾਈ ਭੂਲਰ ਅਤੇ ਬੀਤੇ ਦਿਨੀ ਭਾਈ ਗੁਰਦੀਪ ਸਿੰਘ ਖੈੜਾ ਨੂੰ ਜੇਲ੍ਹ ਵਿੱਚੋਂ ਪੈਰੋਲ ਤੇ ਰਿਹਾਈ ਕਰਵਾਉਣ ਦੇ ਸਹਿਯੋਗ ਦੇਣ ਵਾਲੀਆਂ ਸਮੂਹ ਪੰਥਕ ਸ਼ਖਸੀਅਤਾਂ ਅਤੇ ਪੰਥ ਹਿੱਤਾਂ ਦੀ ਢੱਟ ਕੇ ਰਾਖੀ ਕਰਨ ਵਾਲੀਆਂ ਜਥੇਬੰਦੀਆਂ ਦੀ ਵਿਸ਼ੇਸ ਕਰ ਕੇ ਸਲਾਘਾ ਅਤੇ ਧੰਨਵਾਦ ਕੀਤਾ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media