ਨਵੀਂ ਦਿੱਲੀ, 25 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਅਰੰਭੀ ਗਈ ਹੋਈ ਲੜੀ ਨੂੰ ਅਗੇ ਵਧਾਉਂਦਿਆਂ, ਸ਼ੁਕਰਵਾਰ 29 ਅਪ੍ਰੈਲ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਭਾਈ ਬੰਨੋ ਸਾਹਿਬ ਜੀ, ਗੁਰੂ ਨਾਨਕ ਪੁਰੀ, ਜੀ ਟੀ ਰੋਡ, ਕਾਨਪੁਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਸੇਵਕ, ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ ਚੰਨ, ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਤੇ ਭਾਈ ਗੁਰਦੇਵ ਸਿੰਘ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media