Tuesday, June 30, 2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਪ੍ਰੈਲ ਨੂੰ ਮਨਾਇਆ ਜਾਵੇਗਾ – ਬੇਦੀ

Diljit Singh Bedi

ਅਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਪ੍ਰੈਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਿੰਦ ਦੀ ਚਾਦਰ, ਤਿਲਕ ਜੰਝੂ ਦੇ ਰਾਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 26 ਅਪ੍ਰੈਲ ਦਿਨ ਮੰਗਲਵਾਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਵੇਗਾ ਜੋ ਸਰਾਂ ਗੁਰੂ ਰਾਮਦਾਸ ਤੋਂ ਚੌਂਕ ਪਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀ ਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਬਜ਼ਾਰ ਮਾਈ ਸੇਵਾਂ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਵੇਗਾ।
ਸ. ਬੇਦੀ ਨੇ ਦੱਸਿਆ ਕਿ 27 ਅਪ੍ਰੈਲ ਨੂੰ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਅੰਮ੍ਰਿਤ ਵੇਲੇ ਸ੍ਰੀ ਆਸਾ ਜੀ ਦੀ ਵਾਰ ਦੇ ਭੋਗ ਉਪਰੰਤ ਸਵੇਰੇ 8 ਤੋਂ 9 ਵਜੇ ਤੀਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਚਾਰੇ ਪਵਿੱਤਰ ਮੁਖਵਾਕ ਦੀ ਕਥਾ ਸਿੰਘ ਸਾਹਿਬ ਕਰਨਗੇ।ਉਨ੍ਹਾਂ ਕਿਹਾ ਕਿ ਦੁਪਹਿਰ 2 ਵਜੇ ਤੋਂ ਦੇਰ ਰਾਤ ਤੀਕ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਗੁਰੂ ਕੇ ਮਹਿਲ ਹੋਵੇਗਾ ਜਿਸ ਵਿੱਚ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਸੁਖਜਿੰਦਰ ਸਿੰਘ ਤੇ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਚਰਨ ਸਿੰਘ ਰਸੀਆ, ਭਾਈ ਹਰਿੰਦਰ ਸਿੰਘ, ਭਾਈ ਪ੍ਰਮਿੰਦਰ ਸਿੰਘ ਪ੍ਰੇਮੀ, ਭਾਈ ਰਜਿੰਦਰ ਸਿੰਘ ਬੱਗਾ, ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਭਾਈ ਸੁਰਿੰਦਰ ਸਿੰਘ ਅਰੋੜਾ, ਭਾਈ ਜਸਬੀਰ ਸਿੰਘ ਬੈਂਕਾਂ, ਭਾਈ ਕੁਲਜੀਤ ਸਿੰਘ ਨੈਰੋਬੀ, ਭਾਈ ਗੁਰਵਿੰਦਰ ਸਿੰਘ, ਭਾਈ ਦਵਿੰਦਰ ਸਿੰਘ ਨਿਰਮਾਣ, ਸੰਤ ਸੁਰਿੰਦਰ ਸਿੰਘ ਮਿੱਠੇ ਟਿਵਾਣੇ ਵਾਲੇ, ਬੀਬਾ ਬਖਸ਼ੀਸ਼ ਕੌਰ ਤੇ ਨਿਰਵੈਰ ਕੀਰਤਨੀ ਜੱਥਾ ਤੇਲੀਵਾੜਾ ਦਿੱਲੀ ਆਦਿ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply