Saturday, July 18, 2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ 1030 ਲੋਕਾਂ ਨੂੰ ਦਿੱਤੀ ਮੁਫ਼ਤ ਕਾਨੂੰਨੀ ਸਹਾਇਤਾ -ਜ਼ਿਲ੍ਹਾ ਤੇ ਸੈਸ਼ਨ ਜੱਜ

PPN2604201602ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਪਿਛਲੇ ਵਿੱਤੀ ਵਰ੍ਹੇ ਦੌਰਾਨ 1030 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਭ ਦਿੱਤਾ ਗਿਆ। ਇਹ ਪ੍ਰਗਟਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਨੇ ਅੱਜ ਜ਼ਿਲ੍ਹਾ ਕਚਹਿਰੀਆਂ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸੈਮੀਨਾਰ ਅਤੇ ਹੋਰ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਗੈਰ ਸੰਗਠਿਤ ਮਜ਼ਦੂਰੀ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ ਨਸ਼ੇ ਦੇ ਸ਼ਿਕਾਰ ਲੋਕਾਂ ਅਤੇ ਮਾਨਸਿਕ ਰੋਗੀਆਂ ਦੀ ਸਹਾਇਤਾ ਲਈ ਵੱਧ ਤੋਂ ਵੱਧ ਯਤਨ ਕੀਤੇ ਜਾਣਗੇ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ 1987 ਤਹਿਤ ਅਨੁਸੂਚਿਤ ਜਾਤੀ/ਕਬੀਲੇ ਦੇ ਮੈਂਬਰ, ਔਰਤਾਂ, ਬੱਚੇ, ਉਦਯੋਗਿਕ ਕਾਮੇ, ਵੱਡੀ ਮੁਸੀਬਤ ਦੇ ਮਾਰੇ, ਹਿਰਾਸਤ ਵਿਚ ਵਿਅਕਤੀ ਅਤੇ ਉਹ ਵਿਅਕਤੀ ਜਿਨ੍ਹਾਂ ਦੀ ਸਾਲਾਨਾ ਆਮਦਨ ਡੇਢ ਲੱਖ ਰੁਪਏ ਤੋਂ ਘੱਟ ਹੈ, ਨੂੰ ਮਿਲਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਮਿਲ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਹਰੇਕ ਮਹੀਨੇ ਲਗਾਈਆਂ ਜਾ ਰਹੀਆਂ ਕੌਮੀ ਲੋਕ ਅਦਾਲਤਾਂ ਤਹਿਤ 11 ਜੂਨ ਨੂੰ ਐਮ ਏ ਸੀ ਟੀ ਅਤੇ ਬੀਮਾ ਕਲੇਮਾਂ ਸਬੰਧੀ ਕੋਮੀ ਲੋਕ ਅਦਾਲਤ ਲਗਾਈ ਜਾਵੇਗੀ। ਇਸ ਮੌਕੇ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ, ਮੀਡੀਏਸ਼ਨ ਸੈਂਟਰਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਸਬੰਧੀ ਮੈਂਬਰਾਂ ਦੇ ਸੁਝਾਅ ਵੀ ਲਏ ਗਏ। ਇਸ ਤੋਂ ਇਲਾਵਾ ਕਾਨੂੰਨੀ ਸਹਾਇਤਾ ਲਈ ਆਈਆਂ ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ।
ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਹਰਪ੍ਰੀਤ ਕੌਰ ਰੰਧਾਵਾ, ਡੀ. ਸੀ. ਪੀ ਅੰਮ੍ਰਿਤਸਰ ਸ੍ਰੀ ਜੇ ਐਲਨਚੇਜ਼ੀਅਨ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ, ਸੀ. ਜੇ. ਐਮ ਸ੍ਰੀ ਯੁਕਤੀ ਗੋਇਲ, ਸੀ. ਜੇ. ਐਮ ਮੈਡਮ ਗਿਰੀਸ਼ ਬਾਂਸਲ, ਏ. ਡੀ. ਸੀ. ਪੀ ਸ. ਲਖਬੀਰ ਸਿੰਘ, ਡੀ. ਪੀ. ਆਰ. ਓ ਸ. ਸ਼ੇਰਜੰਗ ਸਿੰਘ ਹੁੰਦਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply