ਫਾਜ਼ਿਲਕਾ, 27 ਅਪ੍ਰੈਲ (ਵਿਨੀਤ ਅਰੋੜਾ) – ਪੰਜਾਬ ਸਰਕਾਰ ਦੇ ਗਊ ਸੇਵਾ ਕਮਿਸ਼ਨਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿਚ ਬੇਸਹਾਰਾ ਪਸ਼ੂਆਂ ਦੇ ਰੱਖਣ ਲਈ ਪਿੰਡ ਸਲੇਹਮਸ਼ਾਹ ਵਿਖੇ ਬਣਾਈ ਗਈ ਗਊਸ਼ਾਲਾ ਦਾ ਨਿਰਮਾਣ ਮੁਕੰਮਲ ਹੋ ਗਿਆ ਹੈ। 15 ਏਕੜ ਵਿਚ ਬਣਾਈ ਗਈ ਇਸ ਗਊਸ਼ਾਲਾ ਦੇ ਨਿਰਮਾਣ ਤੇ 79 ਲੱਖ 46 ਹਜ਼ਾਰ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦਿੱਤੀ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੇ ਰੱਖ ਰਖਾਅ ਲਈ ਗਊਸ਼ਾਲਾਵਾਂ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਸਲੇਮਸ਼ਾਹ ਵਿਖੇ ਬਣਾਈ ਗਈ ਗਊਸ਼ਾਲਾ ਦਾ ਨਿਰਮਾਣ ਮੁਕੰਮਲ ਹੋ ਗਿਆ ਹੈ ਜਲਦ ਹੀ ਇਸ ਗਊਸ਼ਾਲਾ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਗਊਸ਼ਾਲਾ ਵਿਚ ਇਕ ਹਜ਼ਾਰ ਬੇਸਹਾਰਾ ਪਸ਼ੂਆਂ ਦੇ ਰੱਖਣ ਦੀ ਵਿਵਸਥਾ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਗਊਸ਼ਾਲਾ ਵਿਚ ਇਕ ਸ਼ੈੱਡ 200 ਗੁਣਾ 30 ਦਾ ਨਿਰਮਾਣ ਮੁਕੰਮਲ ਹੋ ਗਿਆ ਹੈ। ਇਸ ਵਿਚ 4 ਹੋਰ ਸ਼ੈੱਡ ਦਾ ਨਿਰਮਾਣ ਕੀਤਾ ਜਾਵੇਗਾ। ਇਸ ਵਿਚ ਪਸ਼ੂਆਂ ਦੇ ਪੀਣ ਲਈ ਪਾਣੀ ਲਈ ਟਿਊਬਵੈੱਲ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗਊਸ਼ਾਲਾ ਵਿਚ ਰੱਖੇ ਪਸ਼ੂਆਂ ਦੇ ਇਲਾਜ ਲਈ ਡਿਸਪੈਂਸਰੀ ਦਾ ਨਿਰਮਾਣ ਵੀ ਕੀਤਾ ਗਿਆ ਹੈ ਜਿਸ ਤੇ 14 ਲੱਖ ਰੁਪਏ ਦਾ ਖਰਚ ਹੋਇਆ ਹੈ। ਜਿੱਥੇ ਬਿਮਾਰ ਹੋਏ ਪਸ਼ੂਆਂ ਦਾ ਇਲਾਜ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿਚ ਬੇਸਹਾਰਾ ਪਸ਼ੂਆਂ ਦੇ ਲਈ ਖੁਰਲੀਆਂ ਵੀ ਬਣਾਈਆਂ ਗਈਆਂ ਹਨ। ਜਿੱਥੇ ਪੂਰੀ ਤਰ੍ਹਾਂ ਸੁਰੱਖਿਅਤ ਵਾਤਾਵਰਣ ਵਿਚ ਪਸ਼ੂਆਂ ਨੂੰ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗਊਵੰਸ਼ ਦੇ ਚਾਰੇ ਲਈ ਵੀ ਮੁਕੰਮਲ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਗਊਵੰਸ਼ ਦੀ ਪੂਰੇ ਸੁਚੱਜੇ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇ। ਇਸ ਵਿਚ ਤੂੜੀ ਆਦਿ ਨੂੰ ਸਟੋਰ ਕਰਨ ਲਈ ਵੀ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਗਊਸ਼ਾਲਾ ਵਿਚ ਬਿਜਲੀ ਦੇ ਪ੍ਰਬੰਧ ਵੀ ਪੂਰੀ ਤਰ੍ਹਾ ਮੁਕੰਮਲ ਕਰ ਲਏ ਗਏ ਹਨ। ਜਿੰਨ੍ਹਾਂ ਤੇ 1 ਲੱਖ ਰੁਪਏ ਦੀ ਰਾਸ਼ੀ ਖਰਚ ਹੋਈ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੇ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਗਊਸ਼ਾਲਾਵਾਂ ਵਿਚ ਬੇਸਹਾਰਾ ਪਸ਼ੂਆਂ ਦੇ ਰੱਖਣ ਨਾਲ ਸੜਕਾਂ ਤੇ ਘੁੰਮਣ ਵਾਲੇ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ ਪਾਈ ਜਾ ਸਕੇਗੀ। ਉਨ੍ਹਾਂ ਦੱਸਿਆ ਕਿ ਇਸ ਗਊਸ਼ਾਲਾ ਦੇ ਪੂਰੀ ਤਰ੍ਹਾਂ ਸੁਰੱਖਿਅਤ ਪ੍ਰਬੰਧਾਂ ਲਈ ਗਊਸ਼ਾਲਾ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਹੜੀ ਗਊਸ਼ਾਲਾ ਦੇ ਪ੍ਰਬੰਧਾਂ ਦੀ ਦੇਖ ਰੇਖ ਕਰੇਗੀ।
Check Also
ਆਈ.ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਸਾਲ 2025 ਬੈਚ ਦੇ ਸਿਲੈਕਟ ਹੋਏ ਆਈ.ਏ.ਐਸ ਅਫਸਰ ਗੁਰਕੰਵਲ …
Punjab Post Daily Online Newspaper & Print Media