ਅੰਮ੍ਰਿਤਸਰ, 27 ਅਫ੍ਰੈਲ (ਫੰਜਾਬ ਪੋਸਟ ਬਿਊਰੋ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਕਲਚਰ ਕਲੱਬ ਤੇ ਹੌਲੀ ਸਿਟੀ ਵੂਮੈਨ ਵੈਲਫੇਅਰ ਐਸੋਸੀਏਸ਼ਨ ਦੇ ਵੱਲੋਂ ਸਲਾਨਾ ਦੂਸਰੀ ਮਿੰਨੀ ਮੈਰਾਥਨ 2 ਮਈ ਦਿਨ ਸੋਮਵਾਰ ਨੂੰ ਰਣਜੀਤ ਐਵੀਨਿਊ ਨਜ਼ਦੀਕ ਗੁਰਦੁਆਰਾ 6ਵੀਂ ਪਾਤਸ਼ਾਹੀ ਏ-ਬੀ ਬਲਾਕ ਵਿਖੇ ਸਵੇਰੇ 8 ਵਜੇ ਆਯੋਜਤ ਹੋਵੇਗੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਹੋਲੀ ਸਿਟੀ ਵੂਮੈਨ ਵੈਲਫੇਅਰ ਅੇਸੋ: ਦੀ ਸੁਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੋਰ ਸੰਧੂ ਤੇ ਸਰਕਲ ਇੰਚਾਰਜ ਮੈਡਮ ਮਾਨਸੀ ਖੰਨਾ ਨੇ ਦੱਸਿਆ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਕਲਚਰ ਕਲੱਬ ਦੇ ਪ੍ਰਬੰਧਾਂ ਹੇਠ ਤੇ ਗੁਰਦੁਆਰਾ 6ਵੀਂ ਪਾਤਸ਼ਾਹੀ ਰਣਜੀਤ ਐਵੀਨਿਊ ਦੇ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਇਸ ਸਲਾਨਾ ਦੂਜੀ ਮਿੰਨੀ ਮੈਰਾਥਨ ਦੇ ਦੋਰਾਨ 12,14,16 ਉਮਰ ਵਰਗ ਦੇ ਲੜਕੇ-ਲੜਕੀਆਂ ਹਿੱਸਾ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਖੇਡ ਪ੍ਰਤੀਯੋਗਿਤਾ ਨੂੰ ਸਫਲਤਾ ਪੂਰਵਕ ਸਿਰੇ ਚੜਾਉਣ ਲਈ ਵਾਰਸ ਸਪੋਰਟਸ ਐਂਡ ਕਲਚਰ ਕਲੱਬ, ਚੈਂਪੀਅਨ ਸਪੋਰਟਸ ਕਲੱਬ, ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ, ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਤੇ ਨਾਮਵਰ ਖਿਡਾਰੀਆਂ ਦੇ ਵਲੋਂ ਅਹਿਮ ਸਹਿਯੋਗ ਦਿੱਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪ੍ਰਤੀਭਾਗੀ ਸਵੇਰੇ 7.30 ਵਜੇ ਸਮੇਤ ਜਨਮ ਸਰਟੀਫਿਕੇਟ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਵੱਖ ਵੱਖ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ ਤੇ ਖਿਡਾਰੀਆਂ ਵਿਚ ਕਾਫੀ ਉਤਸ਼ਾਹ ਹੈ।
Check Also
ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ ਪ੍ਰੋਜੈਕਟ ਤਹਿਤ ਸ਼ਹਿਰ ਵਿੱਚ 800 ਰੁੱਖ ਲਗਾਏ ਜਾਣਗੇ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ …
Punjab Post Daily Online Newspaper & Print Media