ਬਠਿੰਡਾ, 28 ਅਪ੍ਰੈਲ (ਜਸਵਿੰਦਰ ਜੱਸੀ, ਅਵਤਾਰ ਸਿੰਘ ਕੈਂਥ)- ਸਿਹਤ ਵਿਭਾਗ ਬਠਿੰਡਾ ਵੱਲੋਂ ਡਾ: ਤੇਜਵੰਤ ਸਿੰਘ ਰੰਧਾਵਾ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਬਠਿੰਡਾ ਦੀ ਰਾਹੁਨਮਾਈ ਹੇਠ ਨੈਸ਼ਨਲ ਡੀ-ਵਾਰਮਿੰਗ ਡੇ ਦਾ ਜਿਲ੍ਹਾ ਪੱਧਰੀ ਪ੍ਰੋਗਰਾਮ ਕੰਨਿਆ ਸਰਕਾਰੀ ਸੀਨੀਅਰ ਸੈਕੰਡਰੀ ਬਠਿੰਡਾ ਵਿਖੇ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਬਠਿੰਡਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੈਸ਼ਨਲ ਡੀ-ਵਾਰਮਿੰਗ ਡੇ ਦੇ ਤਹਿਤ 1 ਸਾਲ ਤੋਂ 19 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ 400 ਮਿਲੀਗ੍ਰਾਮ ਦੀ ਅਲਬੈਂਡਾਜੋਲ ਦੀ ਗੋਲੀ ਦਿੱਤੀ ਜਾ ਰਹੀ ਹੈ। ਇਹ ਗੋਲੀ ਸਾਲ ਵਿੱਚ ਦੋ ਵਾਰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੇਟ ਦੇ ਕੀੜਿਆਂ ਕਾਰਨ ਬੱਚੇ ਅਨੀਮੀਆ ਦਾ ਸ਼ਿਕਾਰ ਹੁੰਦੇ ਹਨ। ਅਨੀਮਿਆ ਕਾਰਨ ਸਰੀਰ ਵਿੱਚ ਕਈ ਪ੍ਰਕਾਰ ਦੇ ਵਿਕਾਰ ਪੈਦਾ ਹੁੰਦੇ ਹਨ। ਇਸ ਲਈ ਜਰੂਰੀ ਹੈ ਕਿ ਆਪਣੇ 1 ਸਾਲ ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਇਹ ਗੋਲੀ ਜਰੂਰ ਦਿੱਤੀ ਜਾਵੇ। ਇਸ ਸਮੇਂ ਡਾ: ਤੇਜਵੰਤ ਸਿੰਘ ਰੰਧਾਵਾ ਸਿਵਲ ਸਰਜਨ ਬਠਿੰਡਾ ਵੱਲੋਂ ਆਪਣੀ ਦੇਖ-ਰੇਖ ਵਿੱਚ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਦੇ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਡਾ: ਰਾਕੇਸ਼ ਗੋਇਲ ਜਿਲ੍ਹਾ ਟੀਕਾਕਰਨ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਜਿਲ੍ਹਾ ਬਠਿੰਡਾ ਅੰਦਰ 1044 ਸਿੱਖਿਆ ਸੰਸਥਾਵਾਂ ਅਤੇ 1385 ਆਂਗਣਵਾੜੀ ਸੈਂਟਰਾਂ ਉਪਰ 375160 ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਦਿੱਤੀ ਜਾ ਰਹੀ ਹੈ। ਇਹ ਸਮੇਂ ਡਾ: ਪੈਮਲ ਬਾਂਸਲ ਅਰਬਨ ਨੋਡਲ ਅਫ਼ਸਰ ਵੱਲੋਂ ਬੱਚਿਆਂ ਨੂੰ ਆਪਣੀ ਨਿੱਜੀ ਸਫਾਈ, ਹੈਂਡ ਵਾਸ਼ ਤਕਨੀਕ ਅਤੇ ਸੰਤੁਲਿਤ ਅਹਾਰ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦੇ ਅੰਤ ਵਿੱਚ ਸ਼੍ਰੀਮਤੀ ਸ਼ਵੀਨਕਿਰਨ ਕੌਰ ਪ੍ਰਿਸੀਪਲ ਕੰਨਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵੱਲੋਂ ਸਿਹਤ ਵਿਭਾਗ ਵੱਲੋਂ ਸਕੂਲ ਵਿੱਚ ਪ੍ਰੋਗਰਾਮ ਅਯੋਜਿਤ ਕਰਨ ਤੇ ਵਿਭਾਗ ਦੇ ਪਹੁੰਚੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਸਮੇਂ ਜਗਤਾਰ ਸਿੰਘ ਬਰਾੜ ਮਾਸ ਮੀਡੀਆ ਅਫ਼ਸਰ ਬਠਿੰਡਾ, ਮਨਫੂਲ ਸਿੰਘ ਆਰ.ਬੀ.ਐਸ.ਕੇ ਕੁਆਰਡੀਨੇਟਰ ਆਦਿ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …
Punjab Post Daily Online Newspaper & Print Media