Tuesday, July 14, 2026

ਕਮਿਸ਼ਨਰ ਜਲੰਧਰ ਡਵੀਜਨ ਵੱਲੋਂ ਕਣਕ ਦੀ ਖਰੀਦ ਅਤੇ ਅਦਾਇਗੀ ਦਾ ਜਾਇਜ਼ਾ

PPN2804201605ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ)-ਕਮਿਸ਼ਨਰ ਜਲੰਧਰ ਡਵੀਜਨ ਸ. ਹਰਭੁਪਿੰਦਰ ਸਿੰਘ ਨੰਦਾ ਨੇ ਅੱਜ ਅੰਮ੍ਰਿਤਸਰ ਜਿਲ੍ਹੇ ਵਿਚ ਕਣਕ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਨਾਲ ਮੀਟਿੰਗ ਕੀਤੀ। ਉਨਾਂ ਨੇ ਨਿਰਦੇਸ਼ ਦਿੱਤੇ ਕਿ ਸਰਕਾਰ ਦੇ ਫੈਸਲੇ ਅਨੁਸਾਰ ਕਣਕ ਦੀ ਲਿਫਟਿੰਗ ਕੋਣਕ ਤੋਲ ਦੇ 72 ਘੰਟਿਆਂ ਵਿਚ ਅਤੇ ਅਦਾਇਗੀ 48 ਘੰਟਿਆਂ ਵਿਚ ਕਰਨੀ ਯਕੀਨੀ ਬਣਾਈ ਜਾਵੇ। ਉਨਾਂ ਨੇ ਹਰੇਕ ਖਰੀਦ ਏਜੰਸੀ ਦੇ ਅਧਿਕਾਰੀ ਨੂੰ ਸਪੱਸ਼ਟ ਕੀਤਾ ਕਿ ਜੇਕਰ ਕਣਕ ਭੰਡਾਰ ਵਿਚ ਸਥਾਨ ਦੀ ਕੋਈ ਮੁਸ਼ਿਕਲ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਪੱਧਰ ‘ਤੇ ਸ਼ੈਲਰ ਜਾਂ ਪੱਕੀਆਂ ਮੰਡੀਆਂ ਦੇ ਸ਼ੈਡ ਆਦਿ ਦੀ ਵਰਤੋਂ ਕਰ ਸਕਦਾ ਹੈ, ਇਸ ਲਈ ਕਿਸੇ ਵੀ ਮੁੱਖ ਦਫਤਰ ਤੋਂ ਪ੍ਰਵਾਨਗੀ ਲੈਣ ਦੀ ਲੋੜ ਨਹੀਂ। ਉਨਾਂ ਨੇ ਕਣਕ ਦੀ ਭਰਾਈ ਲਈ ਵਰਤੇ ਜਾਂਦੇ ਬਾਰਦਾਨੇ ਬਾਰੇ ਵੀ ਸਪੱਸ਼ਟ ਕੀਤਾ ਕਿ ਜੇਕਰ ਨਵਾਂ ਬਾਰਦਾਨਾ ਦੀ ਤੋਟ ਆਉਂਦੀ ਹੈ ਤਾਂ ਉਹ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਇਕ ਵਾਰ ਵਰਤਿਆ ਜਾ ਚੁੱਕਾ ਬਰਦਾਨਾ ਵੀ ਵਰਤ ਸਕਦੇ ਹਨ। ਕਣਕ ਦੀ ਚੁਕਾਈ ਲਈ ਟਰੱਕਾਂ ਅਤੇ ਹੋਰ ਸਾਧਨਾਂ ਦਾ ਜਾਇਜ਼ਾ ਲੈਂਦੇ ਹੋਏ ਉਨਾਂ ਨੇ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਜੇਕਰ ਕਿਧਰੇ ਕੋਈ ਠੇਕੇਦਾਰ ਕਣਕ ਦੀ ਚੁਕਾਈ ਕਰਨ ਵਿਚ ਅਸਮਰਥ ਰਹਿੰਦਾ ਹੈ ਤਾਂ ਸਬੰਧਤ ਅਧਿਕਾਰੀ ਬਾਹਰੋਂ ਵੀ ਟਰੱਕ ਲੈ ਕੇ ਕਣਕ ਦੀ ਚੁਕਾਈ ਕਰ ਸਕਦੇ ਹਨ। ਸ. ਨੰਦਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਿਨਾਂ ਵਜਾ ਸ਼ਿਕਾਇਤਾਂ ਕਰਨ ਵੱਲ ਧਿਆਨ ਨਾ ਦੇਣ, ਬਲਕਿ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ ਕਰਿਆ ਕਰਨ। ਐਫ ਸੀ ਆਈ ਵੱਲੋਂ ਕਣਕ ਦੀ ਚੁਕਾਈ ਵਿਚ ਦੇਰੀ ਮਹਿਸੂਸ ਕਰਦੇ ਹੋਏ ਉਨਾਂ ਨੇ ਉਕਤ ਖਰੀਦ ਏਜੰਸੀ ਨੂੰ ਸਪੇੈਸ਼ਲ ਰੇਲ ਗੱਡੀਆਂ ਦਾ ਪ੍ਰਬੰਧ ਕਰਨ ਦਾ ਹੁੱਕਮ ਵੀ ਦਿੱਤਾ।
ਸ. ਨੰਦਾ ਨੇ ਕਿਹਾ ਕਿ ਹਰੇਕ ਸਬ ਡਵੀਜ਼ਨ ਵਿਚ ਐਸ ਡੀ ਐਮ ਪੱਧਰ ਦੇ ਅਧਿਕਾਰੀ ਕਣਕ ਦੀ ਖਰੀਦ, ਚੁਕਾਈ ਅਤੇ ਅਦਾਇਗੀ ਤੋਂ ਇਲਾਵਾ ਕਿਸਾਨਾਂ ਦੀ ਹੋਰ ਸਮੱਸਿਆਵਾਂ ਦਾ ਹੱਲ ਕਰਨ ਲਈ ਹਰ ਰੋਜ਼ ਆਪਣੇ ਇਲਾਕੇ ਦੀਆਂ ਮੰਡੀਆਂ ਦਾ ਦੌਰਾ ਕਰਨ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਹੁਣ ਤੱਕ ਅੰਮ੍ਰਿਤਸਰ ਦੀਆਂ ਮੰਡੀਆਂ ਵਿਚ 4 ਲੱਖ 75 ਹਜ਼ਾਰ ਮੀਟਰਕ ਟਨ ਕਣਕ ਆ ਚੁੱਕੀ ਹੈ, ਜਿਸ ਵਿਚੋਂ ਪਨਗਰੇਨ, ਐਫ ਸੀ ਆਈ, ਪਨਸਪ, ਵੇਅਰ ਹਾਊਸ, ਮਾਰਕਫੈਡ ਆਦਿ ਏਜੰਸੀਆਂ ਖਰੀਦ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਹੁਣ ਤੱਕ ਦੇ ਖਰੀਦ ਪ੍ਰਬੰਧਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਭਰੋਸਾ ਦਿੱਤਾ ਕਿ ਕਣਕ ਦੀ ਚੁਕਾਈ ਅਤੇ ਅਦਾਇਗੀ ਵਿਚ ਵੀ ਕੋਈ ਮੁਸ਼ਿਕਲ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ।
ਅੱਜ ਦੀ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸੰਧੂ, ਐਸ ਡੀ ਐਮਜ਼ ਸ੍ਰੀ ਰਾਜੇਸ਼ ਸ਼ਰਮਾ, ਰੋਹਿਤ ਗੁਪਤਾ, ਡਾ. ਅਨੂਪ੍ਰੀਤ ਕੌਰ ਤੇ ਸ੍ਰੀ ਰਾਕੇਸ਼ ਪੋਪਲੀ, ਡੀ ਟੀ ਓ ਲਵਜੀਤ ਕਲਸੀ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਡਾ. ਪ੍ਰੀਤੀ ਯਾਦਵ, ਸਹਾਇਕ ਕਮਿਸ਼ਨਰ ਅਮਨਦੀਪ ਕੌਰ, ਡੀ ਐਫ ਐਸ ਸੀ ਡਾ. ਨਿਰਮਲ ਸਿੰਘ, ਜਿਲ੍ਹਾ ਮੰਡੀ ਅਫਸਰ ਸ. ਪੰਨੂੰ ਅਤੇ ਹੋਰ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

Check Also

ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …

Leave a Reply