ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਅੱਜ ਰਾਜ ਭਰ ਵਿਚ ਡੀ-ਵਾਰਮਿੰਗ ਦਿਵਸ ਮਨਾਇਆ ਗਿਆ, ਜਿਸ ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿਚ ਪੜਦੇ 19 ਸਾਲ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਦਵਾਈ ਮੌਕੇ ‘ਤੇ ਹੀ ਖਵਾਈ ਗਈ। ਇਸ ਬਾਰੇ ਜ਼ਿਲ੍ਹੇ ਪੱਧਰ ਦਾ ਪ੍ਰੋਗਰਾਮ ਸਰਾਕਰੀ ਹਾਈ ਸਕੂਲ ਨੌਸ਼ਿਹਰਾ ਵਿਖੇ ਕਰਵਾਇਆ ਗਿਆ, ਜਿਸ ਵਿਚ ਸਿਵਲ ਸਰਜਨ ਡਾ. ਜੈ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਬੱਚਿਆਂ ਨੂੰ ਦਵਾਈ ਦੇ ਕੇ ਇਸ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕੀਤੀ। ਉਨਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੇਟ ਦੇ ਕੀੜਿਆਂ ਕਾਰਨ ਬੱਚੇ ਦਾ ਮਾਨਸਿਕ ਤੇ ਸਰੀਰਕ ਵਿਕਾਸ ਰੁਕ ਜਾਂਦਾ ਹੈ ਅਤੇ ਖੂਨ ਦੀ ਕਮੀ ਆ ਜਾਂਦੀ ਹੈ, ਬੱਚਾ ਆਪਣੇ ਆਪ ਨੂੰ ਥੱਕਿਆ ਹੋਇਆ ਮਹਿਸੂਸ ਕਰਦਾ ਹੈ ਅਤੇ ਪੜ੍ਹਨ-ਲਿਖਣ ਜਾਂ ਖੇਡਣ ਵਿਚ ਵੀ ਦਿਲਚਸਪੀ ਨਹੀਂ ਲੈਂਦਾ। ਉਨ੍ਹਾਂ ਦੱਸਿਆ ਕਿ ਆਮ ਤੌਰ ‘ਤੇ ਹਰੇਕ ਬੱਚੇ ਵਿਚ ਪੇਟ ਦੇ ਕੀੜਿਆਂ ਦੀ ਸ਼ਿਕਾਇਤ ਹੁੰਦੀ ਹੈ, ਪਰ ਕਈ ਵਾਰ ਅਣਗਿਹਲੀ ਕਾਰਨ ਮਾਪੇ ਇਸ ਪਾਸੇ ਧਿਆਨ ਨਹੀਂ ਦਿੰਦੇ। ਉਨਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਧਿਆਨ ਰੱਖਣ ਅਤੇ ਜੇਕਰ ਕਿਸੇ ਬੱਚੇ ਵਿਚ ਉਪਰ ਦਿੱਤੇ ਲੱਛਣ ਵਿਖਾਈ ਦੇਣ ਤਾਂ ਤਰੁੰਤ ਨੇੜੇ ਦੇ ਹਸਪਤਾਲ ਨਾਲ ਰਾਬਤਾ ਕਰਕੇ ਉਥੋਂ ਮੁਫਤ ਮਿਲਦੀ ਇਹਹ ਦਵਾਈ ਪ੍ਰਾਪਤ ਕਰਨ।
ਇਸ ਮੌਕੇ ਸੰਬੋਧਨ ਕਰਦੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕਿਰਨ ਸੀਕਰੀ ਨੇ ਬੱਚਿਆਂ ਦੇ ਟੀਕਾਕਰਨ ਮੁਹਿੰਮ ਬਾਰੇ ਵਿਸਥਾਰ ਵਿਚ ਚਾਨਣਾ ਪਾਇਆ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਟੀਕਾਕਰਨ ਜੋ ਕਿ ਸਰਕਾਰੀ ਹਸਪਤਾਲਾਂ ਵਿਚ ਮੁਫਤ ਹੁੰਦਾ ਹੈ, ਜ਼ਰੂਰ ਨਿਯਮਤ ਰੂਪ ਵਿਚ ਕਰਵਾਉਣ। ਡਾ. ਪ੍ਰਵੀਨ ਭਾਟੀਆ ਨੇ ਆਪਣੇ ਸੰਬੋਧਨ ਵਿਚ ਬੱਚਿਆਂ ਨੂੰ ਖਾਣਾ ਖਾਣ ਤੋਂ ਪਹਿਲਾਂ ਚੰਗੀ ਤਰਾਂ ਹੱਥ ਧੋਣ ਲਈ ਪ੍ਰੇਰਿਆ। ਉਨਾਂ ਨੇ ਕਿਹਾ ਕਿ ਅਜਿਹਾ ਕਰਨ ਨਾਲ ਬੱਚੇ ਕਈ ਭਿਆਨਕ ਬਿਮਾਰੀਆਂ ਤੋਂ ਬਚ ਜਾਂਦੇ ਹਨ। ਫਾਰਮਾਸਿਸਟ ਯੂਨੀਅਨ ਦੇ ਪ੍ਰਧਾਨ ਬਾਬਾ ਸਮਸ਼ੇਰ ਸਿੰਘ ਕੋਹਰੀ ਨੇ ਵੀ ਇਸ ਮੌਕੇ ਸੰਬੋਧਨ ਕਰਦੇ ਹੋਏ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਬੱਚਿਆਂ ਨੂੰ ਸਮੇਂ ਸਿਰ ਦਵਾਈ ਦੇਣ ਦੀ ਅਪੀਲ ਕੀਤੀ। ਉਨਾਂ ਨੇ ਕਿਹਾ ਕਿ ਬੱਚੇ ਦੀ ਚੰਗੀ ਸਿਹਤ ਲਈ ਉਸਦੇ ਪੇਟ ਦਾ ਸਾਫ ਹੋਣਾ ਅਤੀ ਜ਼ਰੂਰੀ ਹੈ, ਸੋ ਮਾਪੇ ਇਸ ਤੋਂ ਅਵਸਲੇ ਨਾ ਹੋਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ ਸੰਜੈ ਛਿਬਰ, ਰਾਜ ਕੌਰ ਅਤੇ ਆਰੂਸ਼ ਭੱਲਾ ਵੀ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …
Punjab Post Daily Online Newspaper & Print Media