ਫਾਜ਼ਿਲਕਾ, 28 ਅਪ੍ਰੈਲ (ਵਿਨੀਤ ਅਰੋੜਾ)- ਸਿੰਚਾਈ ਵਿਭਾਗ ਵੱਲੋਂ ਕਿਸਾਨਾਂ ਦੀ ਲੰਬੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਹੀ ਅਰਨੀਵਾਲਾ ਮਾਈਨਰ ਅਤੇ ਲੰਬੀ ਮਾਈਨਰ ਨਹਿਰਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਨਵੀਨੀਕਰਨ ਦਾ ਕੰਮ ਆਖਰੀ ਪੜਾਅ ‘ਤੇ ਹੈ ਅਤੇ ਜਲਦ ਹੀ ਕਿਸਾਨਾਂ ਨੂੰ ਪਾਣੀ ਉਪਲਬੱਧ ਕਰਵਾਇਆ ਜਾਵੇਗਾ। ਇਹ ਜਾਣਕਾਰੀ ਸਿੰਚਾਈ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ੍ਰੀ ਆਰ. ਕੇ ਗੁਪਤਾ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਦੋਹੇਂ ਨਹਿਰਾਂ ਦੀ ਹਾਲਤ ਬਹੁਤ ਖਰਾਬ ਸੀ ਅਤੇ ਅਕਸਰ ਇੰਨ੍ਹਾਂ ਦੇ ਟੁੱਟਣ ਕਾਰਨ ਕਿਸਾਨਾਂ ਨੂੰ ਨੁਕਸਾਨ ਹੁੰਦਾ ਸੀ ਇਸੇ ਲਈ ਸਰਕਾਰ ਨੇ ਇਕ ਵੱਡਾ ਉਪਰਾਲਾ ਕਰਦਿਆਂ ਇੰਨ੍ਹਾਂ ਨਹਿਰਾਂ ਦੀ ਮੁਰੰਮਤ ਕਰਨ ਦੀ ਪਹਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਵਾਰ ਪਾਣੀ ਆਉਣ ਤੇ ਕਿਸਾਨਾਂ ਨੂੰ ਟੇਲਾਂ ਤੱਕ ਪੂੁਰਾ ਪਾਣੀ ਮਿਲੇਗਾ ਅਤੇ ਕਿਸਾਨਾਂ ਦੀ ਭਰਪੂਰ ਫਸਲ ਹੋਵੇਗੀ। ਇਸੇ ਤਰਾਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਨਰਮਾ ਉਤਪਾਦਕ ਕਿਸਾਨਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਸਿੰਚਾਈ ਵਿਭਾਗ ਨੇ 25 ਅਪ੍ਰੈਲ ਤੋਂ 10 ਮਈ ਤੱਕ ਦੀ ਪ੍ਰਸਤਾਵਿਤ ਨਹਿਰ ਬੰਦੀ ਵੀ ਟਾਲ ਦਿੱਤੀ ਹੈ ਤਾਂ ਜੋ ਕਿਸਾਨਾਂ ਨੂੰ ਨਰਮੇ ਦੀ ਕਾਸਤ ਲਈ ਲਗਾਤਾਰ ਪਾਣੀ ਮੁਹਈਆ ਕਰਵਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਕਿਸਾਨ ਨਿਸੰਕੋਚ ਨਰਮੇ ਦੀ ਕਾਸਤ ਕਰਨ, ਸਿੰਚਾਈ ਵਿਭਾਗ ਨਰਮੇ ਦੇ ਸੀਜਨ ਦੌਰਾਨ ਲਗਾਤਾਰ ਕਿਸਾਨਾਂ ਨੂੰ ਨਹਿਰਾਂ ਵਿਚ ਪਾਣੀ ਉਪਲਬੱਧ ਕਰਵਾਏਗਾ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media