ਫਾਜ਼ਿਲਕਾ, 28 ਅਪ੍ਰੈਲ (ਵਨੀਤ ਅਰੋੜਾ)- ਸਿਹਤ ਵਿਭਾਗ ਵੱਲੋਂ ਮਨਾਏ ਗਏ ਡੀ.ਵਾਰਮਿੰਗ ਡੇਅ ਮੌਕੇ ਤੇ ਪੀ.ਐਚ.ਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਬੀਤਾ ਦੀ ਅਗਵਾਈ ਵਿਚ ਸਮੂਹ ਬਲਾਕ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਦੇ 19 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਂਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ। ਇਸ ਮੌਕੇ ਤੇ ਸਰਕਾਰੀ ਗਰਲਜ਼ ਹਾਈ ਸਕੂਲ ਜੰਡਵਾਲਾ ਭੀਮੇਸ਼ਾਹ ਵਿਖੇ ਕਰਵਾਏ ਗਏ ਸੈਮੀਨਾਰ ਵਿਚ ਮੈਡੀਕਲ ਅਫ਼ਸਰ ਡਾ.ਰਾਜਨਦੀਪ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਸਾਲ ਸਾਲ ਵਿਚ ਦੋ ਵਾਰ ਇਹ ਦਿਨ ਮਨਾ ਕੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਦਵਾਈ ਖਵਾਈ ਜਾਂਦੀ ਹੈ।ਇਸ ਦੇ ਨਾਲ ਹੀ ਉਨ੍ਹਾਂ ਬੱਚਿਆਂ ਨੂੰ ਚੰਗੀ ਸਿਹਤ ਪ੍ਰਤੀ ਜਾਗਰੂਕ ਕਰਦੇ ਹੋਏ ਕਿਹਾ ਕਿ ਪੌਸ਼ਟਿਕ ਖੁਰਾਕ ਖਾਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।ਉਨ੍ਹਾਂ ਨੇ ਆਪਣੀ ਨਿਗਰਾਨੀ ਹੇਠ ਬੱਚਿਆਂ ਨੂੰ ਦਵਾਈ ਖਵਾਈ।ਇਸ ਮੌਕੇ ਤੇ ਬੀ.ਈ.ਈ ਮਨਬੀਰ ਸਿੰਘ ਅਤੇ ਐਸ.ਆਈ ਸੁਮਨ ਕੁਮਾਰ ਨੇ ਬੱਚਿਆਂ ਨੂੰ ਹੱਥ ਧੋਣ ਦੇ ਸਹੀ ਢੰਗ ਅਤੇ ਆਪਣਾ ਆਲਾ ਦੁਆਲਾ ਸਾਫ਼ ਰੱਖਣ ਲਈ ਜਾਗਰੂਕ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰਡ ਦੇ ਸਰਪੰਚ ਕਰਨ ਕੰਬੋਜ, ਹੈਲਥ ਵਰਕਰ ਓਮ ਪ੍ਰਕਾਸ਼, ਸਕੂਲ ਪ੍ਰਿੰਸੀਪਲ ਜੀਵਨ ਕੁਮਾਰ, ਅਧਿਆਪਕ ਸੁਭਾਸ਼, ਵਿਜੈ ਕੁਮਾਰ ਤੋਂ ਇਲਾਵਾ ਹੋਰ ਵੀ ਹਾਜਰ ਸਨ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media