Friday, July 5, 2024

ਜਥੇ: ਅਵਤਾਰ ਸਿੰਘ ਨੇ ਪਿਸ਼ਾਵਰ ਵਿੱਚ ਗੁਰਦੁਆਰਾ ਸਾਹਿਬ ਖੋਲ੍ਹਣ ਦੀ ਕੀਤੀ ਸ਼ਲਾਘਾ

ਅੰਮ੍ਰਿਤਸਰ, 28 ਅਪ੍ਰੈਲ (ਗੁਰਪ੍ਰੀਤ ਸਿੰਘ)ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿਸ਼ਾਵਰ ਦੇ ਪੁਰਾਣੇ ਸ਼ਹਿਰ ਜੋਗੀਵਾੜਾ ਇਲਾਕੇ ਵਿਵਿੱਚ ਸਥਿਤ ੩੦੦ ਸਾਲ ਪੁਰਾਣੇ ਗੁਰਦੁਆਰਾ ਸਾਹਿਬ ਨੂੰ ਸੰਗਤਾਂ ਲਈ ਖੋਲ੍ਹਣ ਦੀ ਸ਼ਲਾਘਾ ਕੀਤੀ ਹੈ।  ਉਨ੍ਹਾਂ ਪਾਕਿਸਤਾਨ ਦੇ ਸਿ’ਖਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ੭੩ ਸਾਲ ਬਾਅਦ ਖੋਲ੍ਹੇ ਗਏ ਗੁਰਦੁਆਰਾ ਸਾਹਿਬ ਦੀ ਸਾਂਭ ਸੰਭਾਲ ਸੰਗਤਾਂ ਪੂਰਨ ਗੁਰੁਮਰਿਯਾਦਾ ਨਾਲ ਕਰਨ। ਉਨ੍ਹਾਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੇ ਖੁ’ਲ੍ਹਣ ਨਾਲ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਸਿੰਘ ਤੇ ਸੇਵਾਦਾਰਾਂ ਦੀ ਡਿਊਟੀ ਲਗਾਉਣ ਤਾਂ ਜੋ ਸਵੇਰੇ ਸ਼ਾਮ ਸੰਗਤਾਂ ਗੁਰੂ ਜੱਸ ਸਰਵਣ ਕਰਕੇ ਸਤਿਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਲੈ ਸਕਣ।  ਉਨ੍ਹਾਂ ਪਾਕਿਸਤਾਨ ਸਰਕਾਰ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਦੇ ਯਤਨਾਂ ਨਾਲ ਕਾਫੀ ਸਮੇਂ ਬਾਅਦ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਗੁਰਦੁਆਰਾ ਸਾਹਿਬ ਖੋਲ੍ਹਿਆ ਗਿਆ ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply