ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਹਰੇਕ ਮਹੀਨੇ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਕੈਂਪ ਕੋਰਟ ਲਗਾਈ ਗਈ। ਮਾਨਯੋਗ ਪਰਮਜੀਤ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ਼੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਕੇਂਂਦਰੀ ਜੇਲ੍ਹ ਬਠਿੰਡਾ ਵਿਖੇ ਕੇਂਦਰੀ ਜੇਲ੍ਹ ਵਿਚ ਕੈਂਪ ਕੋਰਟ ਲਗਾਈ ਗਈ। ਜਿਸ ਦੀ ਪzzਧਾਨਗੀ ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਅਤੇ ਉਹਨਾਂ ਦੇ ਨਾਲ ਕੰਵਲਜੀਤ ਸਿੰਘ ਕੁੱਟੀ, ਬਤੌਰ ਮੈਂਬਰ, ਦਯਾਜੀਤ ਸਿੰਘ ਸਰਾ, ਸਰਕਾਰੀ ਵਕੀਲ, ਸੁਪਰਡੈਂਟ, ਕੇਦਰੀ ਜੇਲ੍ਹ ਹਾਜ਼ਰ ਸਨ। ਇਸ ਮੌਕੇ 1 ਹਵਾਲਾਤੀ ਰੋਸ਼ਨ ਕੁਮਾਰ ਨੂੰ ਰਿਹਾਅ ਕੀਤਾ ਗਿਆ।ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਕੇਂਦਰੀ ਜੇਲ੍ਹ ਬਠਿੰਡਾ ਵਿਖੇ ਚੱਲ ਰਹੇ ਲੀਗਲ ਏਡ ਕਲੀਨਿਕ ਦਾ ਨਿਰੀਖਣ ਕੀਤਾ ਗਿਆ ਅਤੇ ਉਹਨਾਂ ਨੇ ਪੈਰਾ ਲੀਗਲ ਵਲੰਟੀਅਰਜ਼ ਵੱਲੋ ਕੀਤੇ ਗਏ ਕੰਮ ਕਾਜ ਤੇ ਤਸੱਲੀ ਪ੍ਰਗਟ ਕੀਤੀ। ਉਹਨਾਂ ਨੇ ਦੱਸਿਆ ਕਿ 11ਮਈ ਨੂੰ ਨੈਸ਼ਨਲ ਲੋਕ ਅਦਾਲਤ ਲੱਗ ਰਹੀ ਹੈ। ਜਿਸ ਵਿਚ ਮੋਟਰ ਐਕਸੀਡੈਂਟ ਕਲੇਮ ਅਤੇ ਬੀਮਾ ਕੰਪਨੀਆਂ ਦੇ ਨਾਲ ਸਬੰਧਿਤ ਕੇਸਾਂ ਦੇ ਨਿਪਟਾਰੇ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media