ਪਠਾਨਕੋਟ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹੇ ਅੰਦਰ 28 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 34194 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਅਤੇ ਇਸ ਦੇ ਨਾਲ ਹੀ ਕਣਕ ਦੀ ਲਿਫਟਿੰਗ ਵਿੱਚ ਵੀ ਤੇਜੀ ਲਿਆਂਦੀ ਗਈ ਹੈ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 15240 ਮੀਟਰਿਕ ਟਨ, ਐਫ.ਸੀ.ਆਈ. ਨੇ 6798 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 4500 ਮੀਟਰਿਕ ਟਨ, ਪਨਸਪ 5906 ਮੀਟਰਿਕ ਟਨ, ਪੰਜਾਬ ਐਗਰੋ ਨੇ 947 ਮੀਟ੍ਰਿਕ ਟਨ ਅਤੇ ਮਾਰਕਫੈਡ ਨੇ 803 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੀ ਗਈ ਕਣਕ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ। ਉਨ੍ਹਾਂ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਕਿਹਾ ਕਿ ਕਿਸਾਨਾਂ ਨੂੰ ਅਦਾਇਗੀ ਨਿਰਧਾਰਤ ਸਮੇਂ ਵਿੱਚ ਕੀਤੀ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਮੰਡੀਆਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਕਿਸਾਨਾਂ ਨੂੰ ਕਣਕ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media