Friday, July 5, 2024

ਡੀ.ਸੀ ਤੇ ਏ.ਡੀ.ਸੀ ਨੇ ਦਫਤਰਾਂ ਦੀ ਅਚਨਚੇਤ ਕੀਤੀ ਚੈਕਿੰਗ- ਕਈ ਮੁਲਾਜ਼ਮ ਗੈਰ ਹਾਜਰ

PPN2904201624ਪਠਾਨਕੋਟ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਸ਼੍ਰੀ ਕੇ.ਐਸ ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਸੁਕਰਵਾਰ ਨੂੰ ਸਵੇਰੇ ਪਠਾਨਕੋਟ ਦੇ ਸਰਕਾਰੀ ਦਫਤਰਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ।ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਦਫਤਰ (ਡੀ.ਸੀ.ਦਫਤਰ) ਦੀ ਚੈਕਿੰਗ ਕੀਤੀ ਗਈ ਅਤੇ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਲੋਕ ਨਿਰਮਾਨ ਵਿਭਾਗ, ਨਗਰ ਸੁਧਾਰ ਟਰੱਸ਼ਟ, ਤਹਿਸੀਲ ਪਠਾਨਕੋਟ, ਕਰ ਅਤੇ ਆਬਕਾਰੀ ਵਿਭਾਗ, ਬਲਾਕ ਵਿਕਾਸ ਤੇ ਪੰਚਾਇਤ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੈਕਿੰਗ ਦੇ ਦੋਰਾਨ ਜੋ ਕਰਮਚਾਰੀ ਦਫਤਰ ਵਿੱਚ ਦੇਰੀ ਨਾਲ ਪਹੁੰਚੇ, ਉਨ੍ਹਾਂ ਨੂੰ ਹਿਦਾਇਤ ਜਾਰੀ ਕੀਤੀ ਗਈ ਹੈ ਕਿ ਉਹ ਭਵਿੱਖ ਵਿੱਚ ਸਮੇਂ ਨਾਲ ਦਫਤਰ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਤਾਂ ਜੋ ਅਗਰ ਲੋਕ ਉਨ੍ਹਾਂ ਕੋਲ ਕਿਸੇ ਕੰਮ ਲਈ ਆਉਦੇ ਹਨ ਤਾਂ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply