Friday, July 5, 2024

ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੀ ਕਿਤਾਬ ਦਾ ਲੇਖਕ ਤੇ ਪ੍ਰਕਾਸ਼ਕ ਮੁਆਫ਼ੀ ਮੰਗੇ – ਜਥੇ: ਅਵਤਾਰ ਸਿੰਘ

Avtar Singh SGPCਅੰਮ੍ਰਿਤਸਰ, 29 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਯੂਨੀਵਰਸਿਟੀ ਦੀ ਇਕ ਕਿਤਾਬ ਵਿੱਚ ਸ. ਭਗਤ ਸਿੰਘ ਨੂੰ ਅੱਤਵਾਦੀ ਦੱਸੇ ਜਾਣ ‘ਤੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ‘ਭਾਰਤ ਦਾ ਸੁਤੰਤਰਤਾ ਸੰਘਰਸ਼’ ਦੀ ਕਿਤਾਬ ਦੇ ਅਧਿਆਇ 20 ਵਿੱਚ ਸ. ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਜਗ੍ਹਾ-ਜਗ੍ਹਾ ਤੇ ਅੱਤਵਾਦੀ ਲਿਖਿਆ ਜਾਣਾ ਬਹੁਤ ਹੀ ਮੰਦਭਾਗੀ ਕਾਰਵਾਈ ਹੈ।  ਉਨ੍ਹਾਂ ਕਿਹਾ ਕਿ ਸ. ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਦੇਸ਼ ਦੀ ਅਜ਼ਾਦੀ ਲਈ ਫਾਂਸੀ ਦੇ ਰੱਸੇ ਚੁੰਮ ਕੇ ਆਪਣੀਆਂ ਜਾਨਾਂ ਵਾਰ ਗਏ, ਪਰ ਅਫ਼ਸੋਸ ਕਿ 1990 ਤੋਂ ਪ੍ਰਕਾਸ਼ਿਤ ਹੋ ਰਹੀ ਇਸ ਕਿਤਾਬ ਨੂੰ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਗਲਤ ਪਾਠ ਪੜ੍ਹਾ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ ਤੇ ਦੇਸ਼ ਤੋਂ ਜਾਨਾਂ ਵਾਰਨ ਵਾਲੇ ਮਹਾਨ ਅਜਾਦੀ ਘੁਲਾਟੀਆਂ ਨੂੰ ਅੱਤਵਾਦੀ ਗਰਦਾਨ ਕੇ ਉਨ੍ਹਾਂ ਦਾ ਘੋਰ ਅਪਮਾਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਪੁਸਤਕ ਦੇ ਲੇਖਕ ਅਤੇ ਪ੍ਰਕਾਸ਼ਕ ਨੂੰ ਦੇਸ਼ ਵਾਸੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਸ੍ਰੀਮਤੀ ਸਮ੍ਰਿਤੀ ਇਰਾਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਪੂਰੇ ਮਾਮਲੇ ਦੀ ਜਾਂਚ ਕਰਕੇ ਇਸ ਪਾਠ ਪੁਸਤਕ ਵਿੱਚੋਂ ਜਿਸ ਵੀ ਸਤਿਕਾਰਤ ਸਖਸੀਅਤ ਨਾਲ ਅੱਤਵਾਦੀ ਲਫ਼ਜ ਲਿਖਿਆ ਗਿਆ ਹੈ ਉਸ ਨੂੰ ਤੁਰੰਤ ਹਟਾਉਣ।
ਉਨ੍ਹਾਂ ਕਿਹਾ ਕਿ ਐਸੀਆਂ ਪੁਸਤਕਾਂ ਜੋ ਪਾਠਕਾਂ ਨੂੰ ਗੁੰਮਰਾਹ ਕਰਦੀਆਂ ਹਨ ਉਨ੍ਹਾਂ ‘ਤੇ ਸਰਕਾਰ ਤੁਰੰਤ ਪਾਬੰਦੀ ਲਗਾਏ।ਉਨ੍ਹਾਂ ਕਿਹਾ ਕਿ ਐਸੀਆਂ ਕਿਤਾਬਾਂ ਤੁਰੰਤ ਜਬਤ ਕਰਕੇ ਇਨ੍ਹਾਂ ਦੇ ਲੇਖਕਾਂ ਤੇ ਪ੍ਰਕਾਸ਼ਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply