Wednesday, July 15, 2026

ਲੋਕ ਅਦਾਲਤ ਵਿੱਚ 175 ਕੇਸਾਂ ਵਿੱਚੋਂ 104 ਕੇਸਾਂ ਦਾ ਨਿਪਟਾਰਾ

PPN3004201609ਬਠਿੰਡਾ, 30 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ. ਪਰਮਜੀਤ ਸਿੰਘ ਅਤੇ ਸ੍ਰੀਮਤੀ ਅਮਿਤਾ ਸਿੰਘ ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਅੱਜ 30ਅਪ੍ਰੈਲ ਨੂੰ ਕਚਿਹਰੀ ਕੰਪਲੈਕਸ, ਬਠਿੰਡਾ ਦਾ ਨਿਰੀਖਨ ਕੀਤਾ ਗਿਆ। ਮਾਨਯੌਗ ਸੈਸ਼ਨ ਜੱਜ ਸਾਹਿਬ ਨੇ ਹਰੇਕ ਕੋਰਟ ਦੇ ਜੱਜ ਸਾਹਿਬਾਨ, ਵਕੀਲਾਂ ਅਤੇ ਪ੍ਰਾਰਥੀਆਂ ਨਾਲ ਗੱਲਬਾਤ ਕੀਤੀ, ਖਾਸ ਤੌਰ ਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਿਕਲਾਂ ਬਾਰੇ ਪੁਛਿਆ। ਉਨ੍ਹਾਂ ਨੇ ਜੱਜ ਸਾਹਿਬਾਨਾਂ ਨੂੰ ਕਿਹਾ ਕਿ ਉਹ ਆਪਣੇ ਦਫਤਰ ਦੀ ਸਫਾਈ ਦਾ ਵਿਸ਼ੇਸ਼ ਤੌਰ ਤੇ ਧਿਆਨ ਰਖਣ ਤਾਂ ਕਿ ਉਥੇ ਆਉਣ ਵਾਲੇ ਪ੍ਰਾਰਥੀਆਂ ਨੂੰ ਇੱਕ ਸਾਫ ਸੁਥਰਾ ਮਾਹੋਲ ਮਿਲ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਫਸਰ ਸਾਹਿਬਾਨਾਂ ਨੂੰ ਕਿਹਾ ਕਿ ਉਹ ਪੀਣ ਵਾਲੇ ਪਾਣੀ ਦੇ ਪ੍ਰਬੰਧ ਦਾ ਖਾਸ ਧਿਆਨ ਰਖਣ। ਉਨ੍ਹਾਂ ਨੇ ਕਚਿਹਰੀ ਕੰਪਲੈਕਸ ਦੇ ਸੁਰੱਖਿਆ ਪ੍ਰੰਬਧਾ ਦੀ ਵੀ ਜਾਂਚ ਕੀਤੀ। ਉਨ੍ਹਾਂ ਨੇ ਅਮਰਜੀਤ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਅਤੇ ਵਿਕਰਾਂਤ ਕੁਮਾਰ, ਸੀ.ਜੇ.ਐਮ. ਬਠਿੰਡਾ ਜੀ ਦੁਆਰਾ ਲਗਾਈ ਗਈ ਮਹੀਨਾ ਵਾਰ ਲੋਕ ਅਦਾਲਤ ਵਿੱਚ ਵੀ ਬੜੇ ਉਤਸ਼ਾਂਹ ਨਾਲ ਹਿੱਸਾ ਲਿਆ। ਉਨ੍ਹਾਂ ਨੇ ਏ.ਡੀ.ਆਰ ਸੈਂਟਰ ਦਾ ਵੀ ਨਿਰੀਖਣ ਕੀਤਾ ਅਤੇ ਕਾਨੂੰਨੀ ਸਹਾਇਤਾ ਸਕੀਮਾ ਅਤੇ ਏ.ਡੀ.ਆਰ ਦੇ ਕੰਮਾਂ ਉੱਤੇ ਤਸੱਲੀ ਪ੍ਰਗਟ ਕੀਤੀ। ਸੈਸ਼ਨ ਜੱਜ ਸਾਹਿਬ ਨੇ ਮੀਡੀਏਸ਼ਨ ਸੈਂਟਰ ਵਿੱਚ ਚਲ ਰਹੇ ਕੇਸ ਦੇ ਦੋਨਾਂ ਧਿਰਾਂ ਨੂੰ ਸਮਝਾਇਆ ਕਿ ਉਹ ਆਪਣੇ ਝਗੜੇ ਦਾ ਹੱਲ ਇੱਥੇੇ ਹੀ ਕਰ ਲੈਣ ਤਾਂ ਕਿ ਉਹਨਾਂ ਦੇ ਸਮੈਂ ਅਤੇ ਪੈਸੇ ਦੀ ਬਚਤ ਹੋ ਸਕੇ। ਇਸ ਮਹੀਨਾ ਵਾਰ ਲੋਕ ਅਦਾਲਤ ਵਿੱਚ ਕੁੱਲ 175 ਕੇਸ ਸੁਣਵਾਈ ਲਈ ਰਖੇ ਗਏ ਜਿਨਾਂ ਵਿੱਚੋਂ 104 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 8909332/- ਰੁਪਏ ਦਾ ਅਵਾਰਡ ਪਾਸ ਕੀਤਾ ਗਿਆ। ਸੈਸ਼ਨ ਜੱਜ ਸਾਹਿਬ ਨੇ ਦੱਸਿਆ ਕਿ 11.06.2016 ਨੂੰ ਮੋਟਰ ਐਕਸੀਡੈਂਟ ਕਲੇਮ ਕੇਸ ਅਤੇ ਬੀਮਾ ਕੰਪਨੀਆਂ ਦੇ ਕੇਸਾਂ ਦੀ ਨੈਸ਼ਨਲ ਲੋਕ ਅਦਾਲਤ ਦਾ ਆਯੌਜਿਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾ ਕੇ ਆਪਣੇ ਝਗੜਿਆਂ ਦਾ ਨਿਪਟਾਰਾ ਕਰਨ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …

Leave a Reply