Thursday, July 16, 2026

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿਖੇ ਹੋਇਆ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ

PPN3004201615ਨਵੀਂ ਦਿੱਲੀ, 30 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿਖੇ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਬੱਚਿਆਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਣਧੀਰ ਸਿੰਘ ਨੇ ਕੀਰਤਨ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਕਥਾ ਅਤੇ ਗਿਆਨੀ ਤਰਸੇਮ ਸਿੰਘ ਮੌਰਾਂਵਾਲੀ ਨੇ ਢਾਡੀ ਪ੍ਰਸੰਗਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਮੌਕੇ ਹਾਜ਼ਰੀ ਭਰਦੇ ਹੋਏ ਸ਼ਤਾਬਦੀ ਸਮਾਗਮਾਂ ਨੂੰ ਮਨਾਉਣ ਵਾਸਤੇ ਬੀਤੇ ਇੱਕ ਸਾਲ ਤੋਂ ਦਿੱਲੀ ਦੀਆਂ ਵੱਖ-ਵੱਖ ਕਾੱਲੋਨੀਆਂ ਵਿਖੇ ਕਮੇਟੀ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿਚ ਉਕਤ ਸਮਾਗਮ ਨੂੰ ਜੂਨ ਮਹੀਨੇ ਵਿਚ ਆ ਰਹੀ ਸ਼ਤਾਬਦੀ ਤੋਂ ਪਹਿਲੇ ਦੇ ਵੱਡੇ ਸਮਾਗਮ ਵੱਜੋਂ ਵੀ ਪਰਿਭਾਸ਼ਿਤ ਕੀਤਾ। ਜੀ.ਕੇ. ਨੇ ਰਾਇਪੁਰ, ਇੰਦੌਰ ਅਤੇ ਕਾਨਪੁਰ ਵਿਖੇ ਸਮਾਗਮ ਕਮੇਟੀ ਵੱਲੋਂ ਆਯੋਜਿਤ ਕੀਤੇ ਜਾਉਣ ਦੀ ਸੰਗਤਾਂ ਨੂੰ ਜਾਣਕਾਰੀ ਦਿੰਦੇ ਹੋਏ ਮਈ ਅਤੇ ਜੂਨ ਮਹੀਨੇ ਵਿਚ ਆ ਰਹੇ ਸਮਾਗਮਾ ਦਾ ਖਰੜਾ ਵੀ ਪੇਸ਼ ਕੀਤਾ।  ਜੀ.ਕੇ. ਨੇ ਗੱਤਕਾ ਖੇਡ ਅਤੇ ਮੈਰਾਥਨ ਮੁਕਾਬਲਿਆਂ ਰਾਹੀਂ ਇਨ੍ਹਾਂ ਸਮਾਗਮਾਂ ਵਿਚ ਨੌਜਵਾਨਾ ਨੂੰ ਸਿਹਤ ਦੀ ਕਸੌਟੀ ਤੇ ਪਰਖਣ ਦਾ ਵੀ ਹਵਾਲਾ ਦਿੱਤਾ। ਬਾਬਾ ਜੀ ਦੇ ਇਤਿਹਾਸ ਤੇ ਪੰਛੀ ਝਾਤ ਪਾਉਂਦੇ ਹੋਏ ਜੀ.ਕੇ. ਨੇ ਨੌਜਵਾਨ ਪਨੀਰ੍ਹੀ ਨੂੰ ਇਸ ਬਾਰੇ ਜਾਣੂ ਕਰਵਾਉਣ ਲਈ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਦੱਸਿਆ।  ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਦਸਮ ਗ੍ਰੰਥ ਬਾਰੇ ਸੰਗਤਾਂ ਵਿਚ ਭੁਲੇਖੇ ਪਾਉਣ ਵਾਸਤੇ ਕੁਝ ਪੰਥਦੋਖਿਆਂ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਨਿਖੇਧੀ ਕਰਦੇ ਹੋਏ ਉਸ ਤੇ ਠੱਲ ਪਾਉਣ ਵਾਸਤੇ ਕਮੇਟੀ ਵੱਲੋਂ ਵੱਖ-ਵੱਖ ਬਾਣੀਆਂ ਦੀ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਲੜੀਵਾਰ ਕਰਵਾਈ ਜਾ ਰਹੀ ਕਥਾ ਵਿਚਾਰਾਂ ਦਾ ਵੀ ਹਵਾਲਾ ਦਿੱਤਾ। ਰਾਣਾ ਨੇ ਕਿਹਾ ਕਿ ਗੁਰੂ ਕੀ ਬਾਣੀ ਤੇ ਹਮਲਾ ਕਰਨ ਵਾਲੇ ਲੋਕਾਂ ਨਾਲ ਕਮੇਟੀ ਸਖ਼ਤੀ ਨਾਲ ਗੁਰਮਤਿ ਦੀ ਰੋਸ਼ਨੀ ਵਿਚ ਬੌਧਿਕ ਲੜਾਈ ਲੜੇਗੀ।  ਸਕੂਲ ਦੇ ਚੇਅਰਮੈਨ ਅਤੇ ਕਮੇਟੀ ਮੈਂਬਰ ਕੁਲਵੰਤ ਸਿੰਘ ਬਾਠ ਨੇ ਹਜ਼ਾਰਾ ਸੰਗਤਾਂ ਦੀ ਮੌਜੂਦਗੀ ਵਿਚ ਸਟੇਜ਼ ਸਕੱਤਰ ਦੀ ਸੇਵਾ ਨਿਭਾਉਂਦੇ ਹੋਏ ਜੀ.ਕੇ. ਨੂੰ ਯਮੁਨਾਪਾਰ ਵਿਖੇ ਕਮੇਟੀ ਵੱਲੋਂ ਵੱਧੇਰੇ ਗੁਰਮਤਿ ਸਮਾਗਮ ਕਰਵਾਉਣ ਦੀ ਵੀ ਬੇਨਤੀ ਕੀਤੀ। ਜਿਸ ਨੂੰ ਜੀ.ਕੇ. ਵੱਲੋਂ ਤੁਰੰਤ ਪ੍ਰਵਾਨਗੀ ਦੇ ਦਿੱਤੀ ਗਈ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਦਰਸ਼ਨ ਸਿੰਘ, ਮਨਮੋਹਨ ਸਿੰਘ, ਜਤਿੰਦਰ ਪਾਲ ਸਿੰਘ ਗੋਲਡੀ,ਰਵਿੰਦਰ ਸਿੰਘ ਲਵਲੀ ਅਤੇ ਅਕਾਲੀ ਆਗੂ ਰਮਿੰਦਰ ਸਿੰਘ ਸ਼ਿਬੁ ਵੀ ਮੌਜ਼ੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply