Monday, July 8, 2024

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਵਿਸ਼ੇਸ਼ ਰੇਲ ਗੱਡੀ ਮੌੜ ਤੋਂ ਰਵਾਨਾ

PPN0105201603
ਬਠਿੰਡਾ, 1 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮੁੱਖ ਮੰਤਰੀ ਤੀਰਥ ਦਰਸਨ ਯਾਤਰਾ ਯੋਜਨਾ ਤਹਿਤ ਅੱਜ ਵਿਸ਼ੇਸ ਰੇਲ ਗੱਡੀ ਨੰਦੇੜ ਸਾਹਿਬ ਲਈਮੌੜ ਰੇਲਵੇ ਸਟੇਸ਼ਨ ਤੋਂ ਢੋਲ ਨਗਾੜੇ ਅਤੇ ਬਾਜੇ ਗਾਜਿਆਂ ‘ਚ ਰਵਾਨਾ ਕੀਤੀ ਗਈ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਜਨਮੇਜਾ ਸਿੰਘ ਸੇਖੋਂ ਨੇ ਸਜੀ-ਧਜੀ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ ਹਰ ਕੋਈ ਆਪਣੇ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅੱਜ 1000 ਦੇ ਕਰੀਬ ਯਾਤਰੀ ਮੌੜ ਤੋਂ ਨੰਦੇੜ ਸਾਹਿਬ ਗੁਰੂ ਦਰਸ਼ਨਾਂ ਲਈ ਗਏ ਹਨ। ਇਸ ਤੋਂ ਪਹਿਲਾਂ ਇਸ ਸਕੀਮ ਤਹਿਤ 5 ਅਪ੍ਰੈਲ ਨੂੰ ਵਿਸ਼ੇਸ਼ ਰੇਲਗੱਡੀ ਵਾਰਾਣਸੀ ਅਤੇ 20 ਅਪ੍ਰੈਲ ਨੂੰ ਵਿਸ਼ੇਸ਼ ਰੇਲਗੱਡੀ ਨੰਦੇੜ ਸਾਹਿਬ ਵਿਖੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਕੇ ਲਿਆਈ ਸੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸ਼ੇਨਾ ਅਗਰਵਾਲ, ਐਸ.ਡੀ.ਐਮ. ਅਨਮੋਲ ਸਿੰਘ ਧਾਲੀਵਾਲ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਲਤੀਫ਼ ਅਹਿਮਦ ਆਦਿ ਹਾਜ਼ਰ ਸਨ। ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਨਾਂਦੇੜ ਸਾਹਿਬ, ਵਾਰਾਣਸੀ, ਕਟੜਾ,ਸਾਲਾਸਰ ਧਾਮ ਅਤੇ ਅਜਮੇਰ ਸ਼ਰੀਫ਼ ਵਰਗੇ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਮੁਫ਼ਤ ਰੇਲ ਜਾਂ ਬੱਸ ਸੇਵਾ ਅਤੇ ਰਹਿਣ ਸਹਿਣ ਦੀ ਸਹੂਲਤ ਮੁਹਈਆ ਕਰਵਾਈ ਜਾਂਦੀ ਹੈ। ਯਾਤਰੀਆਂ ਨੂੰ ਖਾਣਾ ਪਾਣੀ, ਅਰਾਮਦਾਇਕ ਰਹਿਣ ਸਹਿਣ ਦੀ ਸੁਵਿਧਾ ਅਤੇ ਮੁਫ਼ਤ ਸਫ਼ਰ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਦੁਆਰਾ ਮੁਫ਼ਤ ਯਾਤਰਾ ਅਤੇ ਖਾਣਾ ਆਦਿ ਮੁਹੱਈਆ ਕਰਵਾਉਣ ਤੋਂ ਇਲਾਵਾ ਯਾਤਰੀਆਂ ਨੂੰ ਮੁਫ਼ਤ ਟੈਲੀਫੋਨ ਸੁਵਿਧਾ ਵੀ ਟਰੇਨ ‘ਚ ਮੁਹੱਈਆ ਕਰਵਾਈ ਗਈ ਹੈ। ਇਹ ਸੁਵਿਧਾ ਉਨ੍ਹਾਂ ਯਾਤਰੀਆਂ ਲਈ ਬਹੁਤ ਲਾਭਦਾਇਕ ਸਿੱਧ ਹੋਈ ਜਿਨ੍ਹਾਂ ਦੇ ਮੋਬਾਇਲ ਫੋਨ ਪੰਜਾਬ ‘ਚੋ ਬਾਹਰ ਜਾ ਕੇ ਬੰਦ ਹੋ ਗਏ ਅਤੇ ਉਹ ਆਪਣੇ ਪਰਿਵਾਰਾਂ ਨਾਲ ਗਲ ਕਰਨ ਤੋਂ ਵਾਂਝੇ ਰਹਿ ਗਏ। ਸਰਕਾਰ ਦੁਆਰਾ ਲੋਕਾਂ ਨੂੰ ਮੁਫ਼ਤ ਟੇੈਲੀਫੋਨ ਸੁਵਿਧਾ ਮੁਹੱਈਆ ਕਰਵਾਕੇ ਲੋਕਾਂ ਨੂੰ ਉਨਾਂ੍ਹ ਦੇ ਪਰਿਵਾਰਾਂ ਨਾਲ ਤਾਲਮੇਲ ਕਾਇਮ ਰਖਣ ਲਈ ਮਦਦ ਕੀਤੀ ਜਾ ਰਹੀ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply