
ਸੰਦੌੜ, 1 ਮਈ (ਹਰਮਿੰਦਰ ਭੱਟ) – ਜੇਲ੍ਹ ਦੀਆਂ ਕਾਲ ਕੋਠੜੀਆਂ ਤੋਂ ਲੰਮੇ ਅਰਸੇ ਬਾਅਦ ਪੈਰੋਲ ਤੇ ਰਿਹਾਅ ਹੋਏ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦਾ ਵਿਸ਼ੇਸ਼ ਸਨਮਾਨ ਕਰਨ ਲਈ ਅੱਜ ਪੰਥ ਦੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੀਆਂ।ਸਰਬੱਤ ਖ਼ਾਲਸਾ ‘ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਜਥੇਦਾਰ ਸਿੰਘ ਸਾਹਿਬ ਭਾਈ ਬਲਜੀਤ ਸਿੰਘ ਦਾਦੂਵਾਲ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਅਤੇ ਸਰਬੱਤ ਖ਼ਾਲਸਾ ਦੇ ਕਨਵੀਨਰ ਭਾਈ ਮੋਹਕਮ ਸਿੰਘ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਜਨਰਲ ਸਕੱਤਰ ਭਾਈ ਮੇਜਰ ਸਿੰਘ ਕੰਗ, ਬਾਬਾ ਮਨਪ੍ਰੀਤ ਸਿੰਘ ਖ਼ਾਲਸਾ ਅਲੀਪੁਰ ਅਤੇ ਉੱਘੇ ਲੇਖਕ ਭਾਈ ਹਰਮਿੰਦਰ ਸਿੰਘ ਭੱਟ ਨੇ ਜੈਕਾਰਿਆਂ ਦੀ ਗੂੰਜ ਚ ਪ੍ਰੋਫੈਸਰ ਭੁੱਲਰ ਦਾ ਸਨਮਾਨ ਕੀਤਾ।ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਗੋਪਾਲਾ ਨੇ ਪ੍ਰੋਫੈਸਰ ਭੁੱਲਰ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਨਵਨੀਤ ਕੌਰ ਨਾਲ ਪ੍ਰੋਫੈਸਰ ਭੁੱਲਰ ਵੱਲੋਂ ਅਨੇਕਾਂ ਸਾਲ ਜੇਲ੍ਹ ਦੀਆਂ ਸਲਾਖ਼ਾਂ ‘ਚ ਬਿਤਾਏ ਪਲਾਂ ਸੰਬੰਧੀ ਵਿਚਾਰਾਂ ਕੀਤੀਆਂ।ਇਸ ਮੁਲਾਕਾਤ ਤੋਂ ਬਾਅਦ ਭਿੰਡਰਾਂਵਾਲਾ ਫੈਡਰੇਸ਼ਨ ਦੇ ਪ੍ਰਧਾਨ ਭਾਈ ਗੋਪਾਲਾ ਸਮੇਤ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਬਾਬਾ ਮਨਪ੍ਰੀਤ ਸਿੰਘ ਅਲੀਪੁਰ ਵਾਲਿਆਂ ਨੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਤੇ ਭਾਈ ਮੋਹਕਮ ਸਿੰਘ ਨੂੰ ਸਿਰੋਪੇ ਭੇਟ ਕੀਤੇ।ਜਥੇਦਾਰ ਦਾਦੂਵਾਲ ਨੇ ਕਿਹਾ ਕਿ ਸਮੇਂ ਦੀ ਅਹਿਮ ਲੋੜ ਹੈ ਕਿ ਸਮੁੱਚੀਆਂ ਸਿੱਖ ਸੰਸਥਾਵਾਂ ਅਤੇ ਸੰਪਰਦਾਵਾਂ ਨੂੰ ਇੱਕ ਪਲੇਟਫ਼ਾਰਮ ‘ਤੇ ਲਿਆ ਕੇ ਸਿੱਖੀ ਦਾ ਪ੍ਰਚਾਰ ਹੋਰ ਪ੍ਰਚੰਡ ਕੀਤਾ ਜਾਵੇ।ਭਾਈ ਬਲਵੰਤ ਸਿੰਘ ਗੋਪਾਲਾ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਬਾਬਾ ਮਨਪ੍ਰੀਤ ਸਿੰਘ ਖ਼ਾਲਸਾ ਅਲੀਪੁਰ ਅਤੇ ਲੇਖਕ ਭਾਈ ਹਰਮਿੰਦਰ ਸਿੰਘ ਭੱਟ ਫਿਰ ਪਿੰਡ ਜੱਲੂਪੁਰ ਖੈੜਾ ਵਿਖੇ ਰਾਜਸੀ ਸਿੱਖ ਕੈਦੀ ਭਾਈ ਗੁਰਦੀਪ ਸਿੰਘ ਖੈੜਾ ਦਾ ਸਨਮਾਨ ਕੀਤਾ।ਇਸ ਮੌਕੇ ਅੰਮ੍ਰਿਤਸਰ ਜਿੱਲ੍ਹਾ ਪ੍ਰਧਾਨ ਭਾਈ ਮੇਜਰ ਸਿੰਘ ਕੰਗ, ਜਿੱਲ੍ਹਾ ਮੀਤ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਟੋਨੀ, ਸ਼ਹਿਰੀ ਜਨਰਲ ਸਕੱਤਰ ਭਾਈ ਹਰਪ੍ਰੀਤ ਸਿੰਘ ਬੰਟੀ ਆਦਿ ਹਾਜ਼ਰ ਸਨ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media