Monday, July 8, 2024

ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਤੋਂ ਰੋਕੇ ਜਾਣ ‘ਤੇ ਸਿੱਖਾਂ ਵਿੱਚ ਭਾਰੀ ਰੋਸ

Rana Paramjit  Singhਨਵੀਂ ਦਿੱਲੀ, 2 ਮਈ (ਅੰਮ੍ਰਿਤ ਲਾਲ ਮੰਨਣ) – ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਅੰਬਾਲਾ ਦੇ ਸਰਕਾਰੀ ਤਕਨੀਕੀ ਸੰਸਥਾਨ (ਪੁਰਸ਼) ਵਿਖੇ ਪਟਵਾਰੀ ਦੀ ਪ੍ਰੀਖਿਆ ਦੇਣ ਲਈ ਪੁੱਜੇ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀਆਂ ਨੂੰ ਕਕਾਰਾਂ ਸਹਿਤ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਤੋਂ ਰੋਕੇ ਜਾਣ ਦਾ ਸਿੱਖਾਂ ਵਿੱਚ ਭਾਰੀ ਰੋਸ ਹੈ। ਸ. ਰਾਣਾ ਨੇ ਆਪਣੇ ਬਿਆਨ ਵਿੱਚ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਵਿਰੁਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਏ, ਤਾਂ ਜੋ ਭਵਿਖ ਵਿੱਚ ਕਿਸੇ ਨੂੰ ਵੀ ਅਜਿਹਾ ਕਰਨ ਦੀ ਜੁਰਅਤ ਨਾ ਹੋ ਸਕੇ। ਸ. ਰਾਣਾ ਨੇ ਕਿਹਾ ਕਿ ਖਬਰਾਂ ਅਨੁਸਾਰ ਕਈ ਸਿੱਖ ਵਿਦਿਆਰਥੀਆਂ ਨੂੰ ਕੜੇ ਅਤੇ ਛੋਟੀਆਂ ਕਿਰਪਾਨਾਂ ਉਤਾਰ, ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਦਿੱਤਾ ਗਿਆ, ਜਦਕਿ ਕਈ ਹੋਰ ਸਿੱਖ ਪ੍ਰੀਖਿਆਰਥੀਆਂ ਨੂੰ ਸਮੁਚੇ ਰੂਪ ਵਿੱਚ ਕਕਾਰ ਉਤਾਰ ਕੇ ਦਾਖਲ ਹੋਣ ਤੇ ਮਜਬੂਰ ਕੀਤਾ ਗਿਆ। ਸ. ਰਾਣਾ ਨੇ ਕਿਹਾ ਕਿ ਹਰਿਆਣਾ, ਜੋ ਕਿ ਕਿਸੇ ਸਮੇਂ ਪੰਜਾਬ ਦਾ ਹੀ ਇੱਕ ਹਿਸਾ ਸੀ. ਦੇ ਵਾਸੀ ਸਮੁਚੇ ਰੂਪ ਵਿੱਚ ਜਾਣਦੇ ਹਨ ਕਿ ਅੰਮ੍ਰਿਤਧਾਰੀ ਸਿੱਖਾਂ ਲਈ ਕਕਾਰਾਂ ਦੀ ਕੀ ਮਹਤੱਤਾ ਹੈ, ਇਸਦੇ ਬਾਵਜੂਦ ਅੰਬਾਲਾ ਸਥਿਤ ਸਰਕਾਰੀ ਤਕਨੀਕੀ ਸੰਸਥਾਨ ਦੇ ਪ੍ਰੀਖਿਆ ਅਧਿਕਾਰੀਆਂ ਦਾ ਅੰਮ੍ਰਿਤਧਾਰੀ ਪ੍ਰੀਖਿਆਰਥੀਆਂ ਨੂੰ ਕਕਾਰ ਉਤਾਰ ਕੇ ਪ੍ਰੀਖਿਆ ਭਵਨ ਵਿੱਚ ਦਾਖਲ ਹੋਣ ਤੇ ਮਜਬੂਰ ਕੀਤਾ ਜਾਣਾ ਬਹੁਤ ਹੀ ਮੰਦਭਾਗਾ ਹੈ। ਸ. ਰਾਣਾ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਅੰਬਾਲਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਥਾਨਕ ਸਿੱਖਾਂ ਨੂੰ ਦੋਸ਼ੀਆਂ ਵਿਰੁਧ ਸਖਤ ਕਾਰਵਾਈ ਕਰਨ ਦਾ ਜੋ ਭਰੋਸਾ ਦੁਅਇਆ ਗਿਆ ਹੈ, ਉਸਨੂੰ ਉਹ ਕਾਇਮ ਰਖਣਗੇ।
ਸ. ਰਾਣਾ ਨੇ ਕਿਹਾ ਕਿ ਹੈਰਾਨੀ ਦੀ ਗਲ ਹੈ ਕਿ ਕੇਂਦਰ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਤੱਕ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸਿੱਖਾਂ ਨੂੰ ਕਕਾਰਾਂ ਸਹਿਤ ਡੋਮੈਸਟਿਕ ਏਅਰ ਪੋਰਟ ਤੇ ਵੀ ਦਾਖਲ ਹੋਣ ਦੀ ਇਜਾਜ਼ਤ ਹੈ, ਫਿਰ ਵੀ ਉਨ੍ਹਾਂ ਨੂੰ ਸਮੇਂ=ਸਮੇਂ ਦੇਸ਼ ਦੇ ਵੱਖ ਵੱਖ ਹਿਸਿਆ ਵਿੱਚ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਚਲਿਆ ਆ ਰਿਹਾ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply