Monday, July 8, 2024

ਅਕਾਲੀ ਭਾਜਪਾ ਸਰਕਾਰ ਕਿਸਾਨੀ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ- ਬੱਬੂ

PPN0205201616ਪਠਾਨਕੋਟ, 2 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਕਿਸਾਨੀ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਕਿਸਾਨੀ ‘ਤੇ ਨਿਰਭਰ ਹੈ ਅਤੇ ਕਿਸਾਨੀ ਨੂੰ ਪ੍ਰਫੁੱਲਤ ਕੀਤੇ ਬਿਨ੍ਹਾਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਸੰਭਵ ਨਹੀਂ ਹੈ। ਪੰਜਾਬ ਸਰਕਾਰ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਤੇ ਖੁਸ਼ਹਾਲ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਡਿਪਟੀ ਸਪੀਕਰ ਨੇ ਕਿਸਾਨਾਂ ਸਿਰ ਭਾਰੀ ਹੁੰਦੀ ਜਾ ਰਹੀ ਕਰਜ਼ੇ ਦੀ ਪੰਡ ਪ੍ਰਤੀ ਚਿੰਤਾ ਜਾਹਿਰ ਕਰਦਿਆਂ ਦੱਸਿਆ ਕਿ ਰਾਜ ਸਰਕਾਰ ਨੇੜਲੇ ਭਵਿੱਖ ਵਿੱਚ ਕਿਸਾਨੀ ਨੂੰ ਕਰਜ਼ਾ ਮੁਕਤ ਕਰਨ ਲਈ ਠੋਸ ਕਦਮ ਚੁੱਕਣ ਜਾ ਰਹੀ ਹੈ।ਜਿਸ ਤਹਿਤ ਕਿਸੇ ਵੀ ਕਰਜਦਾਰ ਕਿਸਾਨ ਦੀ ਜਮੀਨ ਕੁਰਕ ਨਾ ਕੀਤੇ ਜਾ ਸਕਣਾ ਵੀ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਅਕਾਲੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ 1.25 ਲੱਖ ਟਿਊਬਵੈਲ ਕੁਨੈਕਸ਼ਨ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ।ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿੱਥੇ ਸਰਕਾਰ ਵੱਲੋਂ ਕਿਸਾਨਾਂ ਨੂੰ ਟਿਊਬਵੈਲ ਲਈ ਮੁਫ਼ਤ ਬਿਜਲੀ ਦਿੱਤੀ ਗਈ ਹੈ ਅਤੇ 1 ਲੱਖ ਰੁਪਏ ਤੱਕ ਸਲਾਨਾ ਵਿਆਜ ਮੁਕਤ ਕਰਜ਼ਾ ਸਕੀਮ ਸ਼ੁਰੂ ਕਰਨ ਦੇ ਨਾਲ ਨਾਲ 50 ਹਜ਼ਾਰ ਰੁਪਏ ਤੱਕ ਮੁਫ਼ਤ ਇਲਾਜ ਅਤੇ 5 ਲੱਖ ਰੁਪਏ ਤੱਕ ਬੀਮਾ ਯੋਜਨਾ ਲਾਗੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਹਰੇਕ ਡੇਰੇ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਸਾਰੇ ਡੇਰਿਆਂ ਨੂੰ ਪੱਕੀਆਂ ਸੜਕਾਂ ਨਾਲ ਜੋੜਿਆ ਗਿਆ ਹੈ।ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਸਰਕਾਰ ਕੋਲੋਂ ਫੰਡਾਂ ਦੀ ਕੋਈ ਕਮੀ ਨਹੀਂ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply