Thursday, July 16, 2026

ਸਟੇਟ ਬੈਂਕ ਆਫ਼ ਇੰਡੀਆ ਵਲੋਂ ਨਵੀਆਂ ਸਕੀਮਾਂ ਬਾਰੇ ਕਾਵਿਜ਼ ਮੁਕਾਬਲੇ ਕਰਵਾਏ

PPN0305201601ਬਠਿੰਡਾ, 3 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਨਜਦੀਕੀ ਸਕੂਲ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੁਆਰਾ ਬੈਂਕ ਸੈਕਟਰ ਵਿਚ ਨਵੀਂ ਸਕੀਮਾਂ ਅਤੇ ਬੈਂਕਿੰਗ ਦੇ ਬਾਰੇ ਵਿਚ ਜਾਗਰੂਕਤਾ ਪੈਦਾ ਕਰਨ ਦੇ ਲਈ ਵਿਦਿਆਰਥੀਆਂ ਵਿਚ ਕਾਵਿਜ਼ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਬੱਚਿਆਂ ਤੋਂ ਨਵੀਂ ਸਕੀਮਾਂ ਬਾਰੇ ਪ੍ਰਸ਼ਨ ਪੁੱਛੇ ਗਏ, ਇਸ ਮੌਕੇ ਬੈਂਕ ਮੈਨੇਜਰ ਰਾਜ ਕੁਮਾਰ, ਮੈਡਮ ਕਮਲੇਸ਼ ਤੋਂ ਇਲਾਵਾ ਹੋਰ ਵੀ ਬੈਂਕ ਅਧਿਕਾਰੀ ਹਾਜ਼ਰ ਸਨ। ਸਕੂਲ ਦੇ ਮੈਨਜਿੰਗ ਡਾਇਰੈਕਟਰ ਪ੍ਰੋ: ਐਸ ਐਲ ਅਰੋੜਾ ਅਤੇ ਪ੍ਰਿੰਸੀਪਲ ਅੰਜੂ ਡੋਗਰਾ ਵਲੋਂ ਬੈਂਕ ਅਧਿਕਾਰੀਆਂ ਦਾ ਧੰਨਵਾਦ ਅਤੇ ਬੈਂਕ ਵਲੋਂ ਭਾਗ ਲੈਣ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਜਸਵੰਤ ਸਿੰਘ ਦੀਪ ਅਪੈਲੋ ਵਾਲੇ ਅਤੇ ਕੁਲਦੀਪ ਸਿੰਘ ਵੀ ਹਾਜ਼ਰ ਸਨ।

Check Also

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ – ਵਿਧਾਇਕਾ ਜੀਵਨਜੋਤ ਕੌਰ

ਅੰਮ੍ਰਿਤਸਰ, 15 ਜੁਲਾਈ (ਜਗਦੀਪ ਸਿੰਘ) – ਅੰਮ੍ਰਿਤਸਰ ਹਲਕਾ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ …

Leave a Reply