ਫਾਜ਼ਿਲਕਾ, 3 ਮਈ (ਵਨੀਤ ਅਰੋੜਾ)- ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਜ਼ਿਲ੍ਹੇ ਅੰਦਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਨਾਹੀਂ ਦੇ ਵੱਖ-ਵੱਖ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਈਸ਼ਾ ਕਾਲੀਆ ਆਈ.ਏ.ਐਸ. ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਫਾਜਿਲਕਾ ਜ਼ਿਲ੍ਹੇ ਦੇ ਲੋਕਾਂ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਲਈ ਰੇਲ ਪਟੜੀਆਂ, ਪਾਵਰ ਟਰਾਂਸਮਿਸ਼ਨ ਲਾਈਨਾਂ, ਰਜਬਾਹੇ, ਨਹਿਰਾਂ ਦੇ ਕੰਢੇ ਅਤੇ ਪੁਲ੍ਹਾਂ ਆਦਿ ਨੂੰ ਤੋੜ ਫੋੜ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਦੀ ਲੋੜ ਹੈ।
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫਾਜਿਲਕਾ ਜ਼ਿਲ੍ਹੇ ਦੇ ਸ਼ਹਿਰਾਂ ਵਿਚ ਚੱਲ ਰਹੇ ਅਤੇ ਨਵੇਂ ਬਣਾਏ ਜਾ ਰਹੇ ਹੋਟਲਾਂ, ਮੈਰਿਜ਼ ਪੈਲਸਾਂ, ਰੈਸਟੋਰੈਂਟਾਂ ਵਿਚ ਮੁੱਢਲੇ ਪ੍ਰਬੰਧ ਜਿਵੇਂ ਕਿ ਇਮਾਰਤਾਂ ਦੀ ਬਣਤਰ, ਬਿਜਲੀ ਫਿਟਿੰਗ ਲਈ ਢੁਕਵੀਂ ਜਗ੍ਹਾ, ਪਾਰਕਿੰਗ ਦੀ ਵਿਵਸਥਾ, ਪਾਰਕਿੰਗ ਦੀ ਸੜਕ ਤੋਂ ਜਾਇਜ਼ ਦੂਰੀ ਅਤੇ ਇੰਨ੍ਹਾਂ ਹੋਟਲਾਂ, ਮੈਰਿਜ਼ ਪੈਲੇਸਾਂ ਅਤੇ ਰੈਸਟੋਰੈਂਟਾਂ ਵਿਚ ਸੁਰੱਖਿਆ ਆਦਿ ਯਕੀਨੀ ਬਣਾਉਣ ਦੇ ਹੁਕਮ ਕੀਤੇ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਫਾਜ਼ਿਲਕਾ ਵਿਚ ਵੱਖ ਵੱਖ ਜਥੇਬੰਦੀਆਂ ਵੱਲੋਂ ਜਨਤਕ ਥਾਵਾਂ ਤੇ ਧਰਨੇ ਦੇਣ, ਜਲੂਸ ਕੱਢਣ, ਭੜਕਾਊ ਪ੍ਰਚਾਰ ਕਰਨ, ਉਤੇਜ਼ਿਤ ਸ਼ਬਦ ਇਸਤੇਵਾਲ ਕਰਨ, ਆਵਾਜਾਈ ਠੱਪ ਕਰਨ ਅਤੇ ਹੜਤਾਲਾਂ ਕਰਨ ਦਾ ਸੱਦਾ ਦਿੱਤਾ ਜਾਂਦਾ ਹੈ ਇਸ ਲਈ ਜਲਸੇ ਜਲੂਸ ਕੱਢਣ ਤੇ ਪਾਬੰਦੀ ਲਾਈ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿਚ ਵਿਆਹ ਸ਼ਾਦੀ ਜਾਂ ਖੁਸ਼ੀ ਗਮੀ ਦੇ ਸਮਾਗਮ ਦੇ ਸਮੇਂ ਮੈਰਿਜ਼ ਪੈਲੇਸਾਂ ਵਿਚ ਕਈ ਵਿਅਕਤੀ ਹਥਿਆਰ ਲੈ ਕੇ ਸ਼ਮੂਲੀਅਤ ਕਰਦੇ ਹਨ ਜਿਸ ਨਾਲ ਸ਼ਰਾਬ ਆਦਿ ਪੀਣ ਕਾਰਨ ਲੜਾਈ ਝਗੜੇ ਆਦਿ ਦਾ ਡਰ ਬਣਿਆ ਰਹਿੰਦਾ ਹੈ ਇਸ ਨਾਲ ਹਥਿਆਰਾਂ ਦੀ ਨਜਾਇਜ਼ ਵਰਤੋਂ ਦਾ ਵੀ ਡਰ ਬਣਿਆ ਰਹਿੰਦਾ ਹੈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆ ਪੁੱਟਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ । ਜ਼ਿਲ੍ਹਾ ਫਾਜ਼ਿਲਕਾ ਵਿਚ ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਅੰਤਰਰਾਸ਼ਟਰੀ ਸਰਹੱਦ, ਐਨ.ਐਚ.ਲੁਧਿਆਣਾ ਵਾਇਆ ਫਿਰੋਜ਼ਪੁਰ ਤੋਂ ਲਾਧੂਕਾ ਤੇ ਫਾਜ਼ਿਲਕਾ ਤੋਂ ਅਬੋਹਰ ਰੋਡ 100 ਮੀਟਰ ਦੇ ਘੇਰੇ ਅੰਦਰ ਆਉਂਦੀਆਂ ਡਰੇਨਾਂ, ਨਹਿਰਾਂ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਅਤੇ ਬੀ.ਐਸ.ਐਫ਼ ਅਤੇ ਮਿਲਟਰੀ ਏਰੀਏ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਦਿਆਂ ਇਸ ਖੇਤਰ ਵਿਚ ਸਵੇਰੇ 7 ਵਜ਼ੇ ਤੋਂ ਸ਼ਾਮ 6 ਵਜ਼ੇ ਤੱਕ ਆਉਣ ਜਾਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹੇ ਵਿਚ ਕਈ ਵਾਰ ਸ਼ਰਾਰਤੀ ਅਨਸਰਾਂ ਵੱਲੋਂ ਪੈਕਿੰਗ ਕਰਨ ਲਈ ਅਤੇ ਉਪਭੋਗੀ ਵਸਤੂਆਂ ਲਈ ਪਾਲਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਕਰਨ ਤੋਂ ਬਾਅਦ ਇੰਨ੍ਹਾਂ ਨੂੰ ਖੁੱਲੀਆਂ ਥਾਵਾਂ ਤੇ ਸੁੱਟਿਆ ਜਾਂਦਾ ਹੈ। ਇਨ੍ਹਾਂ ਦੀ ਵਰਤੋਂ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਇਕ ਹੋਰ ਹੁਕਮ ਵਿਚ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਆਪਣੇ ਨਿੱਜੀ ਵਾਹਨਾਂ ਤੇ ਪ੍ਰੈਸ਼ਰ ਹਾਰਨ, ਮੈਰਿਜ ਪੈਲੇਸਾਂ ਵਿਚ ਉੱਚੀ ਆਵਾਜ਼ ਵਿਚ ਲਾਊਡ ਸਪੀਕਰ ਚਲਾਏ ਜਾਣ ਕਾਰਨ ਧੁਨੀ ਪ੍ਰਦੂਸ਼ਣ ਪੈਦਾ ਹੁੰਦਾ ਹੈ। ਉਨ੍ਹਾਂ ਇੰਨ੍ਹਾਂ ਨ ਤੇ ਰੋਕ ਲਗਾਉਣ ਲਈ ਵੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ ਆਮ ਜਨਤਾ ਦੀ ਸੁਰੱਖਿਆ ਲਈ ਜਾਰੀ ਕੀਤੇ ਗਏ ਹਨ। ਇੰਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਹੁਕਮ 1 ਜੁਲਾਈ 2016 ਤੱਕ ਲਾਗੂ ਰਹਿਣਗੇ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media