ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ ਸੱਗੂ)- ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਅਤੇ ਅੰਮ੍ਰਿਤਸਰ ਦੇ ਵੱਖ-ਵੱਖ ਵਿਭਾਗਾਂ ਵਿੱਚ ਪ੍ਰੋਫੈਸਰਾਂ, ਐਸੋਸੀਏਟ ਪ੍ਰੋਫੈਸਰਾਂ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ ਸਿੱਧੀ ਭਰਤੀ ਅਧੀਨ ਮੰਨਜ਼ੂਰਸ਼ੁਦਾ 116 ਆਸਾਮੀਆਂ ਨੂੰ ਭਰਨ ਦੀ ਮੰਨਜ਼ੂਰੀ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਅਨਿਲ ਜੋਸ਼ੀ ਜੀ ਵੱਲੋਂ ਦਿੱਤੀ ਗਈ ਹੈ। ਇਨ੍ਹਾਂ ਆਸਾਮੀਆਂ ਦੀ ਭਰਤੀ ਵਿਭਾਗ ਦੀ ਭਰਤੀ ਦੇ ਕਰੀਟੇਰੀਏ ਅਨੁਸਾਰ ਕੀਤੀ ਜਾਵੇਗੀ ਜਿਸ ਲਈ ਵਿਭਾਗ ਵੱਲੋਂ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਸ ਭਰਤੀ ਤੋਂ ਬਾਅਦ ਦੋਵੇਂ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਦੀਆਂ ਸੀਟਾਂ ਨੂੰ ਹੋਰ ਵਧਾਉਣ ਲਈ ਸਹਾਇਤਾ ਮਿਲੇਗੀ। ਮੰਤਰੀ ਅਨਿਲ ਜੋਸ਼ੀ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਯਮਾਂ ਅਨੁਸਾਰ ਛੇਤੀ ਤੋਂ ਛੇਤੀ ਕੀਤੀ ਜਾਵੇ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media