ਚੌਂਕ ਮਹਿਤਾ, 3 ਮਈ (ਜੋਗਿੰਦਰ ਸਿੰਘ ਮਾਣਾ)- ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋ ਹਰ ਸਾਲ ਦੀ ਤਰ੍ਹਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਤੇ ਜੂਨ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਅਨੇਕਾਂ ਸਿੰਘਾਂ, ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਵੱਖ ਵੱਖ ਪਿੰਡਾਂ ਵਿਚ ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਹੇਠ ਲੜ੍ਹੀਵਾਰ ਮਹਾਨ ਗੁਰਮਤਿ ਕਥਾ ਕੀਰਤਨ ਸਮਾਗਮ ਕੀਤੇ ਜਾ ਰਹੇ ਹਨ। ਸੋਮਵਾਰ ਸ਼ਾਮ ਪਿੰਡ ਚੰਨਣਕੇ ਦੇ ਗੁਰੁਦਆਰਾ ਬਾਬਾ ਚੰਨਣ ਜੀ ਵਿਖੇ ਸਜਾਏ ਗਏ ਦੂਜੇ ਦਿਨ ਦੇ ਧਾਰਮਿਕ ਦੀਵਾਨ ਸਮੇਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋ ਦੂਰ ਦਰਾਡੇ ਦੇ ਪਿੰਡਾਂ ਤੋ ਆਈਆਂ ਬੇ-ਸੁਮਾਰ ਸੰਗਤਾਂ ਨੂੰ ਗੁਰ ਇਤਹਾਸ ਦੀ ਕਥਾ ਸਰਵਣ ਕਰਵਾ ਨਿਹਾਲ ਕੀਤਾ ਗਿਆ।ਇਸ ਸਮੇ ਗਿਆਨੀ ਖਾਲਸਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦਾ ਤਿਆਗ ਕਰਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ, ਪੂਰਨ ਸਿੰਘ ਸੱਜਣ ਤੇ ਗੁਰਸਿੱਖੀ ਵਾਲਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ ਗਈ।ਸੰਤ ਬਾਬਾ ਸੱਜਣ ਸਿੰਘ ਜੀ ਗੁਰੂ ਕੀ ਬੇਰ ਸਾਹਿਬ ਵਾਲੇ ਅਤੇ ਸੰਤ ਬਾਬਾ ਗੁਰਭੇਜ ਸਿੰਘ ਖੁਜਾਲੇ ਵਾਲੇ, ਸੰਤ ਬਾਬਾ ਨਵਤੇਜ ਸਿੰਘ ਚੇਲੇਆਣਾ ਸਾਹਿਬ ਵਾਲਿਆਂ ਵਿਸ਼ੇਸ਼ ਤੌਰ ਹਾਜਰੀ ਭਰੀੇ। ਸਮਾਗਮ ਦੌਰਾਨ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਹੈਡ ਗ੍ਰੰਥੀ ਬਾਬਾ ਗੁਰਮੀਤ ਸਿੰਘ ਅਤੇ ਸਮੂੰਹ ਕਮੇਟੀ ਮੈਂਬਰਾਂ ਵੱਲੋ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹਰਗੋਪਾਲ ਸਿੰਘ ਰੰਧਾਵਾ, ਅਰਜੁਨ ਸਿੰਘ ਸੈਕਟਰੀ, ਸੂਬੇਦਾਰ ਸਾਧਾ ਸਿੰਘ, ਸਰਬਜੀਤ ਸਿੰਘ, ਮਾਸਟਰ ਦਵਿੰਦਰ ਸਿੰਘ, ਪ੍ਰਿੰਸੀਪਲ ਰਾਮ ਸਰੂਪ, ਭਾਈ ਹਰਸ਼ਦੀਪ ਸਿੰਘ, ਭਾਈ ਅਵਤਾਰ ਸਿੰਘ ਬੁੱਟਰ, ਭਾਈ ਪ੍ਰਣਾਮ ਸਿੰਘ ਭਾਈ, ਗੁਰਪ੍ਰੀਤ ਸਿੰਘ, ਸਰਪੰਚ ਮੇਜਰ ਸਿੰਘ ਸਹੋਤਾ, ਪ੍ਰਧਾਨ ਕੁਲਵਿੰਦਰ ਸਿੰਘ ਮਿੱਠਾ, ਮੇਜਰ ਸਿੰਘ ਸਰਪੰਚ ਨਵਾਂ ਚੰਨਣਕੇ ਅਤੇ ਸਮੂੰਹ ਸੰਗਤਾਂ ਹਾਜਰ ਸਨ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media