Thursday, July 16, 2026

ਐਸ.ਡੀ.ਐਮ ਪਠਾਨਕੋਟ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਜਲਦ ਹੱਲ ਕਰਨ ਦਾ ਦੁਆਇਆ ਭਰੋਸਾ

ਪਠਾਨਕੋਟ, 3 ਮਈ (ਪੰਜਾਬ ਪੋਸਟ ਬਿਊਰੋ)- ਸ੍ਰੀ ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਨੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਾਕਾਰੀਆਂ ਨਾਲ ਦਾਣਾ ਮੰਡੀ ਨਰੰਗਪੁਰ ਅਤੇ ਸਰਨਾ ਦਾ ਦੋਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦਾ ਭਰੋਸਾ ਦੁਆਇਆ ਉਨ੍ਹਾਂ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਕਿਹਾ ਕਿ ਉਹ ਖਰੀਦ ਕੀਤੀ ਗਈ ਕਣਕ ਦੀ ਅਧਾਇਗੀ ਸਬੰਧੀ ਮੁੱਖ ਦਫਤਰਾਂ ਨਾਲ ਸੰਪਰਕ ਕਰਨ।ਇਸ ਮੋਕੇ ਤੇ ਡੀ.ਐਫ.ਐਸ.ਸੀ. ਨੇ ਦੱਸਿਆ ਕਿ ਉਨ੍ਹਾਂ ਨੇ ਖਰੀਦ ਕੀਤੀ ਗਈ ਕਣਕ ਦੇ ਸਾਰੇ ਬਿੱਲ ਆਨਲਾਈਨ ਕਰ ਦਿੱਤੇ ਗਏ ਹਨ। ਸਰਕਾਰ ਨਾਲ ਇਸ ਸਬੰਧੀ ਗੱਲਬਾਤ ਵੀ ਚੱਲ ਰਹੀ ਹੈ, ਜਲਦੀ ਹੀ ਅਦਾਇਗੀ ਕਰ ਦਿੱਤੀ ਜਾਵੇਗੀ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply