Monday, September 28, 2026

ਐਮ.ਈ.ਐਸ. ਠੇਕਾ ਕਰਮਚਾਰੀਆਂ ਨੇ ਮੰਗਾਂ ਸੰਬਧੀ ਕੀਤੀਆਂ ਵਿਚਾਰਾਂ

ਬਠਿੰਡਾ, 6 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਮ.ਈ.ਐਸ ਕੰਟਰੈਕਟਰ ਮਜ਼ਦੂਰ ਯੂਨੀਅਨ ਸੀਟੂ ਦੇ ਬੈਨਰ ਹੇਠ ਠੇਕਾ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸੰਬਧੀ ਚਿਲਡਰਨ ਪਾਰਕ ਵਿਖੇ ਪ੍ਰਧਾਨ ਰਾਮ ਸਿੰਘ ਅਤੇ ਜਨਰਲ ਸੈਕਟਰੀ ਕਮਲਦੀਪ ਸ਼ਰਮਾ ਦੀ ਅਗਵਾਈ ਹੇਠ ਮੀਟਿੰਗ ਕੀਤੀ।ਇਸ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਰਾਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿਛਲੇ 20 ਸਾਲਾਂ ਤੋਂ ਬਠਿੰਡਾ ਛਾਉਣੀ ਵਿਖੇ ਐਮ.ਈ.ਐਸ ਵਿਚ ਵੱਖ ਵੱਖ ਆਸਮੀਆਂ ‘ਤੇ ਕੰਮ ਕਰਦੇ ਆ ਰਹੇ ਹਨ ਜ੍ਹਿਨਾਂ ਨੂੰ ਮਹਿਕਮੇ ਨੇ ਹਾਲੇ ਤੱਕ ਪੱਕੇ ਕਰਨ ਦੀ ਕੋਈ ਨੀਤੀ ਨਹੀਂ ਬਣਾਈ ਸਗੋਂ ਉਨ੍ਹਾਂ ਨੂੰ ਆਨੇ ਬਹਾਨੇ ਨੌਕਰੀ ਤੋਂ ਕੱਢਣ ਦੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਉੱਚ ਅਧਿਕਾਰੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕਿਸੇ ਵੀ ਵਰਕਰ ਨੂੰ ਨੌਕਰੀ ਤੋਂ ਨਾ ਕੱਢਿਆ ਜਾਵੇ।ਸੈਕਟਰੀ ਕਮਲਦੀਪ ਸ਼ਰਮਾਂ ਨੇ ਕਿਹਾ ਕਿ ਜੇਕਰ ਮਹਿਕਮੇ ਨੇ ਵਰਕਰਾਂ ਨੂੰ ਨੌਕਰੀ ਤੋਂ ਕੱਢਣ ਦੀ ਕੋਸ਼ਿਸ ਕੀਤੀ ਤਾਂ ਉਹ ਵੱਖ ਵੱਖ ਜੱਥੇਬੰਦੀਆਂ ਦਾ ਸਹਿਯੋਗ ਲੈ ਕੇ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ ਜਿਸ ਦੀ ਸਾਰੀ ਜਿੰਮੇਵਾਰੀ ਐਮ.ਈ.ਐਸ ਅਧਿਕਾਰੀਆਂ ਦੀ ਹੋਵੇਗੀ।ਇਸ ਮੌਕੇ ਇਕਬਾਲ ਸਿੰਘ, ਕਿਰਨਪਾਲ ਸਿੰਘ, ਹਰਕੀਰਤ ਸਿੰਘ, ਲਖਵਿੰਦਰ ਸਿੰਘ ਬੱਬੂ, ਚਰਨਜੀਤ ਸਿੰਘ, ਗਿਆਨ ਸਿੰਘ, ਗੁਰਜੰਟ ਸਿੰਘ ਅਤੇ ਮੁਹੱਬਤ ਸਿੰਘ ਤੋਂ ਇਲਾਵਾ ਹੋਰ ਵੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply