Friday, March 20, 2026

ਬੱਚੇ ਦੇ ਜਨਮ ਦਿਨ ਮੌਕੇ ਧਾਰਮਿਕ ਸਮਾਗਮ ਆਯੋਜਿਤ

PPN0905201601ਬਠਿੰਡਾ, 8 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਭਾਈ ਰਣਜੀਤ ਸਿੰਘ ਪੁੰਤਰ ਜੋਗਿੰਦਰ ਸਿੰਘ, ਲਾਲ ਸਿੰਘ ਬਸਤੀ, ਗਲੀ ਨੰਬਰ 15 ਵਿਖੇ ਕੀਤਾ ਗਿਆ ਇਸ ਮੌਕੇ ਅਰਦਾਸ ਭਾਈ ਰਾਕੇਸ਼ ਸਿੰਘ ਵਲੋਂ ਕੀਤੀ ਗਈ। ਭਾਈ ਕੁਲਦੀਪ ਸਿੰਘ ਪੱਪੂ ਮਿਸਤਰੀ ਵਲੋਂ ਹੁਕਮਨਾਮਾ ਲਿਆ ਗਿਆ।ਇਸ ਮੌਕੇ ਅਬਨਾਸ਼ ਸਿੰਘ, ਜਰਨੈਲ ਸਿੰਘ, ਗੁਰਿੰਦਰਜੀਤ ਸਿੰਘ ਸਾਹਨੀ, ਸੁਖਵਿੰਦਰ ਸਿੰਘ ਸਾਹਨੀ,ਦਿਲਬਾਗ ਸਿੰਘ, ਅਵਤਾਰ ਸਿੰਘ,ਜਗਜੀਤ ਸਿੰਘ ਮੱਕੜ, ਚਰਨਜੀਤ ਸਿੰਘ, ਰੇਸ਼ਮ ਸਿੰਘ, ਗੁਰਦਰਸ਼ਨ ਸਿੰਘ, ਗੁਰਿੰਦਰ ਸਿੰਘ ਡਿੰਪੀ ਆਦਿ ਹਾਜ਼ਰ ਸਨ। ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ‘ਕੇਸ ਗੁਰੂ ਦੀ ਮੋਹਰ’ ਦਾ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਤ ਕੀਤਾ ਗਿਆ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply