Monday, September 28, 2026

ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 42201 ਮੀਟਰਿਕ ਟਨ ਕਣਕ ਦੀ ਖਰੀਦ

PPN0905201610ਪਠਾਨਕੋਟ, 8 ਮਈ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹੇ ਅੰਦਰ 7 ਮਈ ਤੱਕ ਵੱਖ-ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 42201 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 19021 ਮੀਟਰਿਕ ਟਨ, ਐਫ.ਸੀ.ਆਈ. ਨੇ 8450 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 6000 ਮੀਟਰਿਕ ਟਨ, ਪਨਸਪ 6643 ਮੀਟਰਿਕ ਟਨ, ਪੰਜਾਬ ਐਗਰੋ ਨੇ 1081 ਮੀਟ੍ਰਿਕ ਟਨ ਅਤੇ ਮਾਰਕਫੈਡ ਨੇ 1006 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ 35054 ਮੀਟ੍ਰਿਕ ਟਨ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਅਤੇ ਅਧਿਕਾਰੀਆਂ ਨੂੰ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਕਿਹਾ ਕਿ ਉਹ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਨੂੰ ਸਮੇਂ ਸਿਰ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਮੰਡੀਆਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਕਿਸਾਨਾਂ ਨੂੰ ਕਣਕ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply