Tuesday, November 24, 2026

ਸੁਸਾਇਟੀ ਦੇ ਧਾਰਮਿਕ ਸਮਾਗਮ ਮੌਕੇ ਗ੍ਰਹਿ ਵਾਸੀਆਂ ਦਾ ਸਨਮਾਨ

 PPN130509
ਬਠਿੰਡਾ, 13 ਮਈ (ਅਵਤਾਰ ਸਿੰਘ ਕੈਂਥ)-ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਦੀ ਲੜੀ ਦੌਰਾਨ  ਸਵੇਰੇ ਦੇ ਸਮਾਗਮ ਭਾਈ ਸੁਖਦੇਵ ਸਿੰਘ ਐਸ.ਐਮ. ਬੈਟਰੀ ਵਾਲਿਆਂ ਦੇ ਗ੍ਰਹਿ ਭੱਟੀ ਰੋਡ ‘ਤੇ ਧਾਰਮਿਕ ਸਮਾਗਮ ਸੁਸਾਇਟੀ ਮੈਂਬਰਾਂ ਵਲੋਂ ਕੀਤਾ ਗਿਆ। ਜਿਸ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਤੋਂ ਇਲਾਵਾ ਗੁਰਬਾਣੀ ਕੀਰਤਨ ਕੀਤਾ ਗਿਆ।  ਇਸ ਸਮਾਗਮ ‘ਚ  ਸੁਸਾਇਟੀ ਮੈਂਬਰਾਂ ਵਲੋਂ ” ਕੇਸ ਗੁਰੂ ਦੀ ਮੋਹਰ” ਵਾਲਾ ਸਨਮਾਨ ਚਿੰਨ ਗ੍ਰਹਿ ਨਿਵਾਸੀਆਂ ਨੂੰ ਦੇ ਕੇ ਸਨਮਾਨਤ ਕੀਤਾ ਗਿਆ। ਸਮਾਗਮ ਵਿਚ ਸ਼ਹਿਰ ਦੇ ਧਾਰਮਿਕ ਅਤੇ ਰਾਜਸੀ ਆਗੂਆਂ ਨੇ ਵੀ ਸ਼ਿਰਕਤ ਕਰਕੇ ਸਮਾਗਮ ਨੂੰ ਚੜਦੀ ਕਲਾਂ ਬਖ਼ਸੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply