Friday, July 5, 2024

ਔਰਤਾਂ ਨੂੰ ਕਾਨੂੰਨੀ ਸੇਵਾਵਾਂ ਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸੈਲੀ ਕੁੱਲੀਆਂ ‘ਚ ਜਾਗਰੂਕਤਾ ਕੈਂਪ

PPN0905201615
ਪਠਾਨਕੋਟ, 9 ਮਈ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਕਾਨੂੰਨੀ ਅਥਾਰਟੀ ਪਠਾਨਕੋਟ ਵੱਲੋਂ ਔਰਤਾਂ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸੈਲੀ ਕੁੱਲੀਆਂ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਸੀ.ਜੇ.ਐਮ. ਕਮ ਸੈਕਟਰੀ ਜ਼ਿਲ੍ਹਾ ਕਾਨੂੰਨੀ ਅਥਾਰਟੀ ਪਠਾਨਕੋਟ /ਸਿਵਲ ਜੱਜ (ਸੀਨੀਅਰ ਡਵੀਜਨ) ਅਮਨਦੀਪ ਕੌਰ ਚਾਹਲ ਨੇ ਕੀਤੀ। ਇਸ ਕੈਂਪ ਵਿੱਚ 70 ਤੋਂ ਵੱਧ ਔਰਤਾਂ ਨੇ ਹਿੱਸਾ ਲਿਆ।ਅਮਨਦੀਪ ਕੌਰ ਚਾਹਲ ਨੇ ਕੈਂਪ ਵਿੱਚ ਹਾਜ਼ਰ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਨੇ ਇਸ ਮੌਕੇ ਔਰਤਾਂ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਵੀ ਦਿੱਤੀ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply