Wednesday, June 17, 2026

ਅਧਿਕਾਰੀ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ ਕਰਨ – ਅਮਿਤ ਕੁਮਾਰ

PPN1005201627ਪਠਾਨਕੋਟ, 10 ਮਈ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਸਬੰਧੀ ਇਕ ਵਿਸ਼ੇਸ ਮੀਟਿੰਗ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸਨਰ ਦੀ ਪ੍ਰਧਾਨਗੀ ਹੇਠ ਉਨ੍ਹਾਂ (ਡਿਪਟੀ ਕਮਿਸ਼ਨਰ )ਦੇ ਦਫਤਰ ਵਿਖੇ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੇ .ਐਸ. ਰਾਜ ਵਧੀਕ ਡਿਪਟੀ ਕਮਿਸਨਰ (ਜ), ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਡਾ. ਅਜੈ ਬੱਗਾ ਸਿਵਲ ਸਰਜਨ, ਕੁਲਦੀਪ ਸਿੰਘ ਡੀ.ਡੀ.ਪੀ.ਓ., ਮੰਗਲ ਦਾਸ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਡਾ. ਭੁਪਿੰਦਰ ਸਿੰਘ ਐਸ.ਐਮ.ਓ. ਅਤੇ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਆਟਾ ਦਾਲ ਸਕੀਮ ਅਤੇ ਪੇਂਡੂ ਮਿਸ਼ਨ ਸਕੀਮ ਤਹਿਤ ਪ੍ਰਾਪਤ ਹੋਏ ਫੰਡਾਂ ਦੀ ਪ੍ਰਗਤੀ ਦਾ ਜਾਇਜਾ ਲਿਆ ਗਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਲਈ ਵਿਕਾਸ ਕੰਮਾਂ ਵਿੱਚ ਤੇਜੀ ਲਿਆਉਣ ਅਤੇ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ ਕਰਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਬਣੇ ਕਾਰਡਾਂ ਨੂੰ ਉਨ੍ਹਾਂ (ਲਾਭਪਾਤਰੀਆਂ) ਤੱਕ ਤੁਰੰਤ ਪਹੁਚਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋਂ ਲਾਭਪਾਤਰੀ ਇਸ ਸਕੀਮ ਦਾ ਲਾਭ ਉਠਾ ਸਕਣ। ਉਨ੍ਹਾਂ ਦੱਸਿਆ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਸਰਕਾਰ ਵੱਲੋਂ ਪ੍ਰਮਾਣਿਤ ਹਸਪਤਾਲਾਂ ਵਿੱਚ 50 ਹਜਾਰ ਰੁਪਏ ਤੱਕ ਮੁਫਤ ਇਲਾਜ ਕਰਵਾ ਸਕਦਾ ਹੈ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਬੰਧੀ ਜੇ ਕਿਸੇ ਬੀਮਾ ਕਾਰਡ ਹੋਲਡਰ ਨੂੰ ਕੋਈ ਮੁਸਕਿਲ ਪੇਸ ਆਉਦੀ ਹੈ ਤਾਂ ਉਹ ਸਿਵਲ ਸਰਜਨ ਪਠਾਨਕੋਟ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਕ੍ਰਮਵਾਰ ਮੋਬਾਇਲ ਨੰਬਰ 94178-52422 ਅਤੇ 98145-93512 ਤੇ ਸੰਪਰਕ ਕਰ ਸਕਦੇ ਹਨ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply